ਜਗਦੀਸ਼ ਥਿੰਦ
ਫਾਜ਼ਿਲਕਾ 25 ਸਤੰਬਰ:
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਹੁਣ ਤੱਕ ਜ਼ਿਲੇ ਵਿੱਚੋ ਕੁੱਲ 1475 ਜਣੇ ਕਰੋਨਾ ਨੂੰ ਹਰਾ ਕੇ ਘਰ ਪਰਤ ਗਏ ਹਨ।ਉਨ੍ਹਾਂ ਦੱਸਿਆ ਕਿ ਅੱਜ ਸ਼ੁਕਰਵਾਰ ਨੂੰ 41 ਜਣੇ ਕਰੋਨਾ ਨੂੰ ਹਰਾ ਕੇ ਘਰ ਪਰਤ ਗਏ ਹਨ।
ਉਨਾਂ ਕਿਹਾ ਕਿ ਹੁਣ ਤੱਕ ਕੁੱਲ 32795 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 28704 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 1539 ਦੀ ਰਿਪੋਰਟ ਦਾ ਇੰਤਜਾਰ ਹੈ।ਉਨ੍ਹਾਂ ਦੱਸਿਆ ਕਿ 25 ਸਤੰਬਰ ਨੂੰ ਜਿਲੇ ਵਿੱਚ 68 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਫਾਜ਼ਿਲਕਾ ਜ਼ਿਲੇ੍ਹ ਨਾਲ ਸਬੰਧਤ ਹੁਣ ਤੱਕ 2162 ਪਾਜੀਟਿਵ ਕੇਸ ਆਏ ਸਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 653 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਵਿਚ 34 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ
ਸਿਵਲ ਸਰਜਨ ਡਾ. ਭੁਪਿੰਦਰ ਕੌਰ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ।