← ਪਿਛੇ ਪਰਤੋ
ਹਰਜਿੰਦਰ ਸਿੰਘ ਭੱਟੀ
ਐਸ .ਏ.ਐਸ.ਨਗਰ, 25 ਸਤੰਬਰ 2020 - ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਗਿਰੀਸ਼ ਦਿਆਲਨ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਿਤ ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਹੁਕਮ ਕੀਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਮੈਰਿਜ ਪੈਲੇਸ ਵਿੱਚ ਵਿਆਹ ਸਮੇਂ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਿਸ ਨੂੰ ਤੁਰੰਤ ਸੁੂਚਿਤ ਕਰੇਗਾ।
ਇਹ ਹੁਕਮ 21 ਨਵੰਬਰ 2020 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।
Total Responses : 862