← ਪਿਛੇ ਪਰਤੋ
ਹਰਜਿੰਦਰ ਸਿੰਘ ਭੱਟੀ
ਐਸ .ਏ.ਐਸ.ਨਗਰ, 25 ਸਤੰਬਰ 2020 - ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ ਆਈ. ਏ. ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜੰਗਲੇ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਦੇ ਏਰੀਏ ਤੱਕ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਮੈਮੋਰੰਡਮ ਵਗੈਰਾ ਦੇਣ ਲਈ 5 ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀ ਇਸ ਜੰਗਲੇ ਦੇ ਮੇਨ ਗੇਟ ਵਿੱਚੋਂ ਲੰਘ ਕੇ ਇਸ ਦਫ਼ਤਰ ਵਿੱਚ ਆਉਣ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 21 ਨਵੰਬਰ 2020 ਤੱਕ ਜ਼ਿਲਾ੍ਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।
Total Responses : 188