ਅੰਮ੍ਰਿਤਸਰ, 25 ਸਤੰਬਰ 2020 - ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀ ਗੁਰਪ੍ਰੀਤ ਸਿੰਘ, ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ, ਛੇਹਰਟਾ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 16 ਕੰਪਨੀਆਂ ਦੇ ਨੁਮਾਇੰਦੀਆਂ ਵੱਲੋਂ ਨੌਜਵਾਨਾਂ ਦੀ ਇੰਟਰਵਿਊ ਕੀਤੀ ਗਈ। ਇਸ ਰੋਜਗਾਰ ਮੇਲੇ ਵਿੱਚ 467 ਪ੍ਰਾਰਥੀਆਂ ਨੇ ਭਾਗ ਲਿਆ ਅਤੇ 321 ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਰੋਜਗਾਰ ਅਤੇ ਕਾਰੋਬਾਰ, ਅੰਮ੍ਰਿਤਸਰ ਦੇ ਅਧਿਕਾਰੀ ਵਿਕਰਮ ਜੀਤ, ਰੋਜ਼ਗਾਰ ਜਨਰੇਸ਼ਨ ਐਂਡ ਟ੍ਰੇਨਿੰਗ ਅਫਸਰ ਨੇ ਕਿਹਾ ਕਿ ਇਸ ਲੜੀ ਅਧੀਨ ਅਗਲਾ ਮੈਗਾ ਰੋਜਗਾਰ ਮੇਲਾ 30 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਲਗਾਇਆ ਜਾਵੇਗਾ। ਇਸ ਮੌਕੇ ਬਿਊਰੋ ਦੇ ਡਿਪਟੀ ਸੀ.ਈ.ਓ ਸ਼੍ਰੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਨਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਸਰਕਾਰ ਦੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਤੇ ਰੋਜ਼ਗਾਰ ਪ੍ਰਾਪਤ ਕਰਨ।