← ਪਿਛੇ ਪਰਤੋ
ਫਿਰੋਜ਼ਪੁਰ 26 ਸਤੰਬਰ 2020 - ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ 1000 ਲੀਟਰ ਲਾਹਣ ਤੇ 2 ਤਰਪਾਲਾਂ ਬਰਾਮਦ ਕਰਕੇ ਦੋ ਵਿਅਕਤੀਆਂ ਖਿਲਾਫ ਥਾਣਾ ਫਿਰੋਜ਼ਪੁਰ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਦੇ ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਜਰਨੈਲ ਸਿੰਘ ਉਰਫ ਜੈਲੀ ਪੁੱਤਰ ਤੇਜ਼ਾ ਸਿੰਘ ਵਾਸੀ ਖੁੰਦੜ ਗੱਟੀ ਅਤੇ ਬੱਗੂ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਚਾਂਦੀ ਵਾਲਾ ਜੋ ਨਾਜਾਇਜ਼ ਸ਼ਰਾਬ ਵੇਚਣ ਦੇ ਆਦੀ ਨੇ ਤੇ ਇਸ ਵਕਤ ਦਰਿਆ ਫਾਟ ਸਤਲੁਜ ਪਾਸ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀਅਨ 'ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਪਰ ਮੌਕੇ 'ਤੇ 1000 ਲੀਟਰ ਲਾਹਣ ਅਤੇ 2 ਤਰਪਾਲਾਂ ਬਰਾਮਦ ਹੋਈਆਂ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕਰ ਲਏ ਗਏ ਹਨ।
Total Responses : 188