← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 26 ਸਤੰਬਰ 2020 - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਗੁਰਦੁਆਰਾ 'ਗੁਰੂ ਕੇ ਮਹਿਲ' ਪਹੁੰਚੇ ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਇੱਥੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨਾਲ ਗੁਰਦੁਆਰਾ ਪ੍ਰਬੰਧਕਾਂ ਵਾਹਿਗੁਰੂ ਸਿੰਘ ਅਤੇ ਬਾਬਾ ਸਤਿਨਾਮ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ।। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਵਲੋਂ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਸੰਬੰਧੀ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।
Total Responses : 267