ਅਸ਼ੋਕ ਵਰਮਾ
ਮਾਨਸਾ, 26 ਸਤੰਬਰ 2020 - ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 5 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿਫਤਾਰ ਮੁਲਜ਼ਮਾਂ ਪਾਸੋੋਂ 110 ਨਸ਼ੀਲੀਆਂ ਗੋੋਲੀਆਂ, 2 ਚਾਲੂ ਭੱਠੀਆਂ, 90 ਲੀਟਰ ਲਾਹਣ ਅਤੇ 18 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਗੁਰਜੰਟ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਕਾਤਰੋੋ (ਸੰਗਰੂਰ) ਹਾਲ ਆਬਾਦ ਪਿੰਡ ਗੁਰਥੜੀ ਨੂੰ ਕਾਬੂ ਕਰਕੇ 110 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋਵੀਡੋੋਲ ਦੀ ਬਰਾਮਦਗੀ ਹੋੋਣ ਤੇ ਮੁਲਜ਼ਮ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੁਲਵਿੰਦਰ ਸਿੰਘ ਉਰਫ ਗੋਲੂ ਪੁੱਤਰ ਜਰਨੈਲ ਸਿੰਘ ਵਾਸੀ ਖਿਆਲੀ ਚਹਿਲਾਂ ਵਾਲੀ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਮ ਨੂੰ ਸ਼ਰਾਬ ਨਜਾਇਜ਼ ਕਸ਼ੀਦ ਕਰਦਿਆਂ ਕਾਬੂ ਕਰਕੇ 1 ਚਾਲੂ ਭੱਠੀ, 40 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅੰਗਰੇਜ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਝੰਡਾਂ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਬਰਾਮਦ ਕੀਤੀ ਪਰ ਗ੍ਰਿਫਤਾਰੀ ਬਾਕੀ ਹੈ।
ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਸੰਪੂਰਨ ਸਿੰਘ ਵਾਸੀ ਚੱਕ ਭਾਈਕੇ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਸੁਰਜੀਤ ਸਿੰਘ ਪੁੱਤਰ ਚੈਨਾ ਸਿੰਘ ਵਾਸੀ ਕੁਲਰੀਆ ਨੂੰ ਕਾਬੂ ਕਰਕੇ 6 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ।