ਫਿਰੋਜ਼ਪੁਰ 27 ਸਤੰਬਰ 2020 : ਥਾਣਾ ਮਮਦੋਟ ਦੇ ਅਧੀਨ ਆਉਂਦੇ ਪਿੰਡ ਟਿੱਬੀ ਖੁਰਦ ਵਿਖੇ ਇਕ ਔਰਤ ਦੀ ਹਵੇਲੀ ਵਿਚ ਗਲਤ ਕੰਮ ਰੋਕਣ ਤੋਂ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਪੁਲਿਸ ਨੇ 4 ਵਿਅਕਤੀਆਂ ਖਿਲਾਫ 325, 324, 34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਤਵੀਰ ਕੌਰ ਪਤਨੀ ਜਸਵੀਰ ਸਿੰਘ ਵਾਸੀ ਟਿੱਬੀ ਖੁਰਦ ਨੇ ਦੱਸਿਆ ਕਿ ਦੋਸ਼ੀਅਨ ਸਰਬਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ, ਰਣਜੀਤ ਸਿੰਘ ਪੁੱਤਰ ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ, ਮਹਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਅਨ ਟਿੱਬੀ ਖੁਰਦ ਉਸ ਦੀ ਹਵੇਲੀ ਵਿਚ ਗਲਤ ਕੰਮ ਕਰਦੇ ਸਨ। ਸਤਵੀਰ ਕੌਰ ਨੇ ਦੱਸਿਆ ਕਿ ਜਦ ਉਕਤ ਦੋਸ਼ੀਅਨ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਦੋਸ਼ੀਅਨ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਸਤਵੀਰ ਕੌਰ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਗਹਿਣਾ ਰਾਮ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।