ਮੁੱਖ ਮੰਤਰੀ ਵੱਲੋਂ ਰੋਜ਼ਾਨਾ ਅਜੀਤ ਦੇ ਬਿਊਰੋ ਚੀਫ ਦੇ ਪਿਤਾ ਸਰੂਪ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਰਵੀਨ ਠੁਕਰਾਲ ਨੇ ਵੀ ਸਰੂਪ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 27 ਸਤੰਬਰ, 2020 :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਰੋਜ਼ਾਨਾ ਅਜੀਤ ਅਖਬਾਰ ਸਮੂਹ ਦੇ ਸਥਾਨਕ ਬਿਊਰੋ ਚੀਫ ਹਰਕੰਵਲਜੀਤ ਸਿੰਘ ਦੇ ਪਿਤਾ ਸਰੂਪ ਸਿੰਘ (93) ਜਿਨ੍ਹਾਂ ਦਾ ਅੱਜ ਸ਼ਾਮ ਸੰਖੇਪ ਬਿਮਾਰੀ ਤੋਂ ਬਾਅਦ ਆਪਣੀ ਰਿਹਾਇਸ਼ ਵਿਖੇ ਦੇਹਾਂਤ ਹੋ ਗਿਆ, ਦੇ ਤੁਰ ਜਾਣ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਆਪਣੇ ਪਿੱਛੇ ਪਤਨੀ, ਤਿੰਨ ਪੁੱਤਰ ਤੇ ਦੋ ਬੇਟੀਆਂ ਛੱਡ ਗਏ।
ਸ. ਸਰੂਪ ਸਿੰਘ ਫ਼ਾਰਸੀ, ਉਰਦੂ ਤੇ ਪੰਜਾਬੀ ਦੇ ਉੱਘੇ ਵਿਦਵਾਨ ਅਤੇ ਕਵੀ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਸ਼ੋਕ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸਰੂਪ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟਾਇਆ।
ਪਰਿਵਾਰਕ ਸੂਤਰਾਂ ਅਨੁਸਾਰ ਸਰੂਪ ਸਿੰਘ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ 12.30 ਵਜੇ ਸੈਕਟਰ 25, ਚੰਡੀਗੜ੍ਹ ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ।