ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 28 ਸਤੰਬਰ - ਦਲ ਖ਼ਾਲਸਾ, ਅਕਾਲੀ ਦਲ (ਅੰਮ੍ਰਿਤਸਰ), ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਅਤੇ ਹੋਰ ਸਿੱਖ ਜਥੇਬੰਦੀਆਂ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਅੱਜ ਹੋਣ ਵਾਲੇ ਬਜਟ ਇਜਲਾਸ 'ਚ ਸ਼ਾਮਲ ਹੋਣ ਲਈ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕਰਨ ਹਿੱਤ ਹੱਥਾਂ 'ਚ ਤਖ਼ਤੀਆਂ ਫੜ ਕੇ ਸ਼੍ਰੋਮਣੀ ਕਮੇਟੀ ਕੰਪਲੈਕਸ ਵੱਲ ਨੂੰ ਜਾਂਦੇ ਰਸਤਿਆਂ 'ਤੇ ਖੜ੍ਹੇ ਹਨ।
ਇਨ੍ਹਾਂ ਤਖ਼ਤੀਆਂ 'ਤੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਅਸਤੀਫ਼ਾ ਦੇਣ ਦੀਆਂ ਮੰਗਾਂ ਸਮੇਤ ਹੋਰ ਮੰਗਾਂ ਲਿਖੀਆਂ ਹੋਈਆਂ ਹਨ।