ਜਗਦੀਸ਼ ਥਿੰਦ
ਫਾਜ਼ਿਲਕਾ 28 ਸਤੰਬਰ
ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2021 ਦੇ ਆਧਾਰ `ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 16 ਨਵੰਬਰ 2020 ਤੋਂ ਸ਼ੁਰੂ ਹੋ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜਿਸਦੀ ਉਮਰ ਮਿਤੀ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋ ਵੱਧ ਉਮਰ ਦੇ ਹੋ ਗਏ ਹਨ ਅਤੇ ਉਹਨਾਂ ਦੀ ਅਜੇ ਤੱਕ ਵੋਟ ਨਹੀ ਬਣੀ, ਜਾ ਕਿਸੇ ਵੋਟਰ ਨੇ ਵੋਟ ਕਟਵਾਉਣੀ ਜਾ ਦੁਰਸਤ ਕਰਵਾਉਣੀ, ਉਹ ਆਪਣੇ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸ਼ਰ (ਉਪ ਮੰਡਲ ਮੈਜਿਸਟ੍ਰੇਟ) ਦੇ ਦਫਤਰ ਜਾਂ ਜ਼ਿਲਾ ਚੋਣ ਦਫਤਰ ਵਿਖੇ ਜਾਂ ਆਪਣੇ ਏਰੀਏ ਦੇ ਬੂਥ ਲੈਵਲ ਅਫਸਰ ਅਤੇ ਆਨਲਾਈਨ ਵਿਧੀ ਰਾਹੀ www.nvsp.in ਪੋਰਟਲ ਤੇ ਆਪਣੇ ਦਾਅਵੇ ਜਾਂ ਇਤਰਾਜ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦੁਰੱਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਅੰਦਰ ਵੋਟ ਬਦਲੀ ਕਰਵਾਉਣ ਲਈ ਫਾਰਮ ਨੰਬਰ 8 ਓ ਭਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ 21 ਤੇ 22 ਨਵੰਬਰ ਅਤੇ 5 ਤੇ 6 ਦੰਸਬਰ ਨੂੰ ਸਪੈਸ਼ਲ ਕੰਪੇਅਨ ਚਲਾ ਕੇ ਬੂਥ ਲੈਵਲ ਅਫਸਰ ਆਪਣੇ ਪੋਲਿੰਗ ਸਟੇਸ਼ਨਾ `ਤੇ ਹਾਜਰ ਰਹਿ ਕੇ ਆਮ ਜਨਤਾ ਤੋਂ ਦਾਅਵੇ/ਇਤਰਾਜ ਪ੍ਰਾਪਤ ਕਰਨਗੇ। ਉਨਾਂ ਕਿਹਾ ਕੇ ਜਿਲੇ ਵਿਚ 18 ਸਾਲ ਦੀ ਉਮਰ ਪੂਰੀ ਕਰਦਾ ਕੋਈ ਯੋਗ ਵਿਅਕਤੀ ਵੋਟ ਬਣਉਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣ ਹਲਕਾ 79 ਜਲਾਲਾਬਾਦ, 80 ਫਾਜ਼ਿਲਕਾ, 81 ਅਬੋਹਰ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਕ੍ਰਮਵਾਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ, ਫਾਜ਼ਿਲਕਾ ਅਤੇ ਅਬੋਹਰ ਹਨ। ਉਨ੍ਹਾਂ ਦੱਸਿਆ ਕਿ 82 ਬਲੂਆਣਾ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਕੋਵਿਡ-19 ਦੇ ਚਲਦਿਆਂ ਸਿਹਤ ਵਿਭਾਗ ਵੱਲੋਂ ਜਾਰੀ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਫਿਜੀਕਲ ਸੰਪਰਕ ਘੱਟ ਤੋਂ ਘੱਟ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਸੁਵਿਧਾ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ।ਉਨ੍ਹਾਂ ਕਿਹਾ ਕਿ ਵੋਟ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਚੋਣਕਾਰ ਰਜਿਸਟਰੇਸ਼ਨ ਅਫਸਰਾਂ/ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ/ ਤਹਿਸੀਲਦਾਰ ਚੋਣਾਂ ਅਤੇ ਜਿਲ੍ਹਾ ਹੈਲਪਲਾਈਨ ਨੰ: 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।