ਫਿਰੋਜ਼ਪੁਰ : 1 ਅਕਤੂਬਰ ਤੋਂ ਹੋਣਗੀਆਂ ਰੇਲਾਂ ਜਾਮ
ਫਿਰੋਜ਼ਪੁਰ, 28 ਸਤੰਬਰ, 2020 : ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਾਰਾਗੜ੍ਹੀ ਗੁਰਦੁਆਰਾ ਸਹਿਬ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਭਾਰਤੀ ਕਿਸਾਨ ਏਕਤਾ ਡਕੌਂਦਾ ਦੇ ਅਤੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਭਾਰਤੀ ਕਿਸਾਨੀ ਕਾਦੀਆਂ, ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੀ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਹਿਰਾ ਭਾਰਤੀ ਕਿਸਾਨ ਲੱਖੋਵਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਗੁਰਮੀਤ ਸਿੰਘ ਘੋੜਾ ਚੱਕ, ਜ਼ਿਲ੍ਹਾ ਪ੍ਰਧਾਨ ਮੱਘਰ ਸਿੰਘ ਫਿੱਡੇ ਭਾਰਤੀ ਕਿਸਾਨ ਯੂਨੀਅਨ ਮਾਨਸਾ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਾਈ ਵਾਲਾ, ਬਲਵੀਰ ਸਿੰਘ ਝੋਕ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ, ਨਿਰਮਲ ਸਿੰਘ ਰੱਜੀ ਵਾਲਾ, ਗੁਰਜੱਜ ਸਿੰਘ ਕ੍ਰਾਂਤੀਕਾਰੀ ਕਿਸਾਨ ਪੰਜਾਬ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫੇਰੋਕੇ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਮੰਡ, ਕੁੱਲ ਹਿੰਦ ਕਿਸਾਨ ਸਭਾ ਦੇ ਸੁਖਦੇਵ ਸਿੰਘ ਰਾਜੀਆਂ, ਕੁੱਲ ਹਿੰਦ ਕਿਸਾਨ ਸਭਾ ਦੇ ਹੰਸਾ ਸਿੰਘ ਮੀਟਿੰਗ ਵਿੱਚ 31 ਜਥੇਬੰਦੀਆਂ ਵੱਲੋਂ ਦਿੱਤੇ ਰੇਲ ਜਾਮ ਦੇ ਸੱਦੇ ਨੂੰ ਲਾਗੂ ਕਰਨ ਲਈ ਬਸਤੀ ਟੈਂਕਾਂ ਵਾਲੀ ਤੇ ਰੇਲ ਜਾਮ ਕੀਤੀ ਜਾਵੇਗੀ। 1 ਅਕਤੂਬਰ ਤੋਂ ਲਾਗੂ ਕਰਕੇ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ ਕਿਉਂ ਸਾਰੇ ਆਗੂਆਂ ਨੇ ਕਿਹਾ ਕਿ ਜਿਹੜੇ ਸਰਕਾਰ ਨੇ ਬਿੱਲ ਪਾਸ ਕੀਤੇ ਹਨ ਲੋਕ ਸਭਾ ਤੇ ਰਾਜ ਸਭਾ ਰਾਸ਼ਟਰਪਤੀ ਨੇ ਵੀ ਦਸਤਖਤ ਕਰ ਦਿੱਤੇ ਹਨ। ਇਹ ਕਾਰਪੋਰੇਟ ਘਰਾਣਿਆਂ ਪੱਖੀ ਬਿਲ ਹਨ, ਕਿਸਾਨਾਂ ਨੂੰ ਖਤਮ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਏਪੀਐੱਮਸੀ ਐਕਟ ਵਿਚ ਸੋਧ ਕਰਕੇ ਸਰਕਾਰ ਵੰਡੀਆਂ ਤੋੜ ਰਹੀ ਹੈ, ਖੁੱਲੀ ਮੰਡੀ ਲਿਆ ਰਹੀ ਹੈ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨਾ ਮੰਡੀਆਂ ਵਿਚ ਹੀ ਲਿਜਾ ਕੇ ਵੇਚਣਾ ਪ੍ਰਾਈਵੇਟ ਨਾ ਵੇਚਣ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਰੇਲ ਜਾਮ ਦੇ ਨਾਲ ਨਾਲ ਬੀਜੇਪੀ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ।