← ਪਿਛੇ ਪਰਤੋ
ਬਹਿਬਲ ਕਲਾਂ ਫਾਇਰਿੰਗ ਕੇਸ 'ਚ ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਮੁਲਜ਼ਮ ਬਣਾਇਆ ਦੇਵਾਨੰਦ ਸ਼ਰਮਾ ਫਰੀਦਕੋਟ, 28 ਸਤੰਬਰ, 2020: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਲਬਲ ਕਲਾ ਤੇ ਕੋਟਕਪੁਰਾ ਹਾਦਸਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਪੰਜਾਬ ਪੁਲਿਸ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਤੇ ਸਾਬਕਾ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਬਣਾ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਐਸ ਆਈ ਟੀ ਨੇ ਅਦਾਲਤ ਵਿਚ ਇਹ ਲਿਖਤੀ ਰੂਪ ਵਿਚ ਦੇ ਦਿੱਤਾ ਹੈ ਕਿ ਇਹਨਾਂ ਦੋਵਾਂ ਸੈਣੀ ਤੇ ਉਮਰਾਨੰਗਲ ਨੂੰ ਕੇਸ ਵਿਚ ਮੁਲਜ਼ਮ ਬਣਾਇਆ ਜਾਵੇ। ਇਸ ਤਰੀਕੇ ਇਸ ਕੇਸ ਵਿਚ ਨਵਾਂ ਮੋੜ ਆ ਗਿਆ ਹੈ। ਸੈਣੀ ਇਸ ਤੋਂ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਅਗਵਾ ਤੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।
Total Responses : 872