← ਪਿਛੇ ਪਰਤੋ
ਖੇਤੀ ਐਕਟ ਕਾਰਨ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਤਰਾ : ਅਮਰਿੰਦਰ ਸਿੰਘ ਚੰਡੀਗੜ੍ਹ, 28 ਸਤੰਬਰ, 2020 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀਬਾੜੀ ਐਕਟ ਨੂੰ ਲੈ ਕੇ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਤਰਾ ਬਣਿਆ ਹੋਇਆ ਹੈ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਖੇਤੀ ਐਕਟ ਨੂੰ ਲੈ ਕੇ ਹਾਲਾਤ ਗੰਭੀਰ ਹਨ ਤੇ ਇਹਨਾਂ ਹਾਲਾਤਾਂ ਦਾ ਗੁਆਂਢੀ ਮੁਲਕ ਪਾਕਿਸਤਾਨ ਵੀ ਫਾਇਦਾ ਚੁੱਕ ਸਕਦਾ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਤਰਾ ਬਣਿਆ ਹੋਇਆ ਹੈ।
Total Responses : 193