ਅਰਵਿੰਦ ਪਾਲ ਸਿੰਘ ਸੰਧੂ ਡਿਪਟੀ ਕਮਿਸ਼ਨਰ ਫਾਰ ਲੱਗਾ
ਜਗਦੀਸ਼ ਥਿੰਦ
ਫਾਜ਼ਿਲਕਾ, 28 ਸਤੰਬਰ
ਸਾਉਣੀ ਸੀਜਨ ਵਿਚ ਪਰਾਲੀ ਸਾੜੇ ਜਾਣ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਫਾਜ਼ਿਲਕਾ ਜ਼ਿਲੇ ਵਿਚ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਲਈ 317 ਨੋਡਲ ਅਫਸਰ ਨਿਯੁਕਤ ਕੀਤੇ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ।
ਜ਼ਿਲਾ ਖੇਤੀਬਾੜੀ ਅਫ਼ਸਰ ਸ: ਸੁਰਿੰਦਰ ਸਿੰਘ
ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ ਕਿਉਂ ਜੋ ਇਸ ਨਾਲ ਪ੍ਰਦੂਸ਼ਣ ਫੈਲਣ ਦੇ ਨਾਲ-ਨਾਲ ਕੋਵਿਡ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਕੋਵਿਡ ਦੀ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਨਾ ਸਾੜੇ ਜਾਣ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਉਨਾਂ ਨੇ ਕਿਹਾ ਕਿ ਮਾਹਿਰ ਪਹਿਲਾਂ ਹੀ ਸਾਵਧਾਨ ਕਰ ਚੁੱਕੇ ਹਨ ਕਿ ਇਸ ਨਾਲ ਫੇਫੜਿਆਂ ਅਤੇ ਹੋਰ ਬਿਮਾਰੀਆਂ ਨਾਲ ਪਹਿਲਾਂ ਹੀ ਜੂਝ ਰਹੇ ਲੋਕ ਬੁਰੀ ਤਰਾਂ ਪ੍ਰਭਾਵਿਤ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਲਈ ਤਾਇਨਾਤ ਇਹ ਨੋਡਲ ਅਫਸਰ 15 ਨਵੰਬਰ ਤੱਕ ਪਿੰਡਾਂ ਵਿਚ ਆਪਣੀ ਡਿਊਟੀ ਨਿਭਾਉਣਗੇ ਅਤੇ ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗ਼ਬਾਨੀ ਅਤੇ ਭੌਂ ਸੁਰੱਖਿਆ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਗਾਰਡੀਅਨਜ਼ ਆਫ ਗਵਰਨੈਂਸ ਨਾਲ ਮਿਲ ਕੇ ਕੰਮ ਕਰਨਗੇ। ਮੋਬਾਈਲ ਐਪ ਨਾਲ ਲੈਸ ਇਹ ਅਫਸਰ ਜ਼ਮੀਨ ਠੇਕੇ ਉਤੇ ਦੇਣ ਵਾਲਿਆਂ ਦੀ ਸੂਚੀ ਤਿਆਰ ਕਰਨਗੇ ਅਤੇ ਹਰੇਕ ਜ਼ਮੀਨ ਮਾਲਕ ਨੂੰ ਫੋਨ ਉਤੇ ਸਾਵਧਾਨ ਕਰਨਗੇ ਕਿ ਜੇਕਰ ਉਸ ਨੇ ਪਰਾਲੀ ਨਾ ਸਾੜੇ ਜਾਣ ਨੂੰ ਯਕੀਨੀ ਬਣਾਉਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਉਸ ਦੇ ਮਾਲ ਰਿਕਾਰਡ ਵਿਚ ਲਾਲ ਅੱਖਰਾਂ (ਰੈੱਡ ਐਂਟਰੀ) ਨਾਲ ਇੰਦਰਾਜ ਕੀਤਾ ਜਾਵੇਗਾ।
ਇਹ ਨੋਡਲ ਅਧਿਕਾਰੀ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾਂ ਦੇ ਪ੍ਰਦਰਸ਼ਨ ਰਾਹੀਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨਗੇ। ਇਸੇ ਤਰਾਂ ਇਹ ਅਧਿਕਾਰੀ ਪੈਂਫਲੈਂਟ ਵੰਡਣ, ਗੁਰਦੁਆਰਿਆਂ ਜਾਂ ਹੋਰ ਤਰੀਕਿਆਂ ਰਾਹੀਂ ਹੋਕੇ ਦਿਵਾਉਣ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਸਕੂਲਾਂ ਕੋਲ ਪਹੁੰਚ ਕਰਕੇ ਲੈਕਚਰ ਕਰਵਾਉਣਗੇ ਤਾਂ ਕਿ ਵਿਦਿਆਰਥੀ ਅੱਗੇ ਆਪਣੇ ਮਾਪਿਆਂ ਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਜਾਗਰੂਕ ਕਰ ਸਕਣ।
ਜ਼ਿਲਾ ਖੇਤੀਬਾੜੀ ਅਫ਼ਸਰ ਸ: ਸੁਰਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਲਈ ਬਣਾਏ ਗਏ ਕਾਲ ਸੈਂਟਰ ਉਤੇ ਸਮਰਪਿਤ ਟੀਮ ਤਾਇਨਾਤ ਕੀਤੀ ਹੈ ਜੋ ਟੋਲ ਫਰੀ ਨੰਬਰ 1800-180-1551 ਰਾਹੀਂ ਪਰਾਲੀ ਦੇ ਨਿਪਟਾਰੇ ਲਈ ਖੇਤੀ ਮਸ਼ੀਨਰੀ ਬਾਰੇ ਕਿਸਾਨਾਂ ਦੇ ਸਵਾਲਾਂ ਤੇ ਸ਼ੰਕਿਆਂ ਦਾ ਫੌਰੀ ਨਿਵਾਰਨ ਕਰੇਗੀ। ਜ਼ਿਲਾ ਨੋਡਲ ਅਫ਼ਸਰ ਸ੍ਰੀ ਸਰਵਨ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਾਲ ਵੀ ਸਬਸਿਡੀ ਤੇ ਨਵੀਂਆਂ ਮਸ਼ੀਨਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ