ਜਾਗਰੂਕਤਾ ਲਈ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਸ਼੍ਰੀ ਰਾਮਵੀਰ ਆਈ ਏ ਐਸ ਡਿਪਟੀ ਕਮਿਸ਼ਨਰ ਸੰਗਰੂਰ , ਮੌਜੂਦ ਹਨ ਹੋਰ ਵਿਭਾਗਾਂ ਨਾਲ ਸਬੰਧਤ ਅਧਿਕਾਰੀ ।
ਬਾਬੂਸ਼ਾਹੀ ਬਿਊਰੋ
ਸੰਗਰੂਰ, 28 ਸਤੰਬਰ
ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਸਮੇਂ ਸਿਰ ਬਿਜਾਈ ਤੇ ਖੇਤ ਤਿਆਰ ਕਰਨ ਲਈ ਖੇਤਾਂ ’ਚ ਬਾਕੀ ਬਚਦੀ ਫਸਲੀ ਰਹਿੰਦੂ-ਖੂੰਹਦ ਨੂੰ ਲਾਈ ਜਾਂਦੀ ਅੱਗ ਦੇ ਮਾੜੇ ਰੁਝਾਨਾਂ ਪ੍ਰਤੀ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸਨਰ ਸੰਗਰੂਰ ਸ੍ਰੀ ਰਾਮਵੀਰ ਨੇ ਜਿਲ੍ਹਾ ਪ੍ਰਬੰਧਕੀ ਕੰਮਪਲੈਕਸ ਤੋਂ 7 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਇਹ ਪ੍ਰਚਾਰ ਵੈਨਾਂ ਪਹਿਲੇ ਫੇਜ਼ ਵਿੱਚ ਜਿਲ੍ਹਾ ਸੰਗਰੂਰ ਦੇ ਸਾਰੇ 589 ਪਿੰਡਾਂ ਨੂੰ ਕਵਰ ਕਰਨਗੀਆਂ। ਇਨ੍ਹਾਂ ਵੇੈਨਾ ਰਾਹੀਂ ਖੇਤੀ ਵਿਭਾਗ ਦੇ ਕਰਮਚਾਰੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਗੇ ਅਤੇ ਅੱਗ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਦਾ ਹੋਇਆ ਲਿਟਰੇਚਰ ਵੀ ਕਿਸਾਨਾਂ ਨੂੰ ਵੰਡਿਆ ਜਾਵੇਗਾ। ਸ੍ਰੀ ਰਾਮਵੀਰ ਨੇ ਕਿਸਾਨਾਂ ਨੂੰ ਸੁਨੇਹੇ ਦਿੰਦਿਆ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਪੈਦਾ ਹੋਏ ਜਹਿਰੀਲੇ ਧੂੰਏ ਨਾਲ ਮੁਨੱਖੀ ਸਿਹਤ, ਬਨਸਪਤੀ, ਪਸੂ ਪੰਛੀਆਂ ਅਤੇ ਮਿੱਟੀ ਦੀ ਸਿਹਤ ਤੇ ਮਾੜਾ ਅਸਰ ਪੈਦਾ ਹੈ। ਉਨ੍ਹਾ ਕਿਹਾ ਕਿ ਮੁਨੱਖਾਂ ਨੂੰ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆ ਜਿਵੇ ਕਿ ਕੈਸਰ, ਹਾਰਟ ਅਟੈਕ, ਚਮੜੀ ਰੋਗ, ਸਾਹ ਦਮਾ ਅਤੇ ਬਰੇਨ ਹੈਮਰੇਜ਼ ਆਦਿ ਦਾ ਸਾਹਮਣਾ ਇਸ ਜਹਿਰੀਲੇ ਧੂੰਏ ਕਾਰਨ ਕਰਨਾ ਪੈਂਦਾ ਹੈ।
ਇਸ ਮੋਕੇ ਡਾ: ਜ਼ਸਵਿੰਦਰਪਾਲ ਸਿੰਘ ਗਰੇਵਾਲ, ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਮਿੱਟੀ ਦੀ ਉਪਜਾਊ ਸਕਤੀ ਘਟਦੀ ਹੈ, ਜਿਸ ਕਾਰਨ ਸਾਨੂੰ ਵਧੇਰੇ ਖਾਦਾਂ ਦੀ ਜ਼ਰੂਰਤ ਪੈਦੀ ਹੈ। ਉਨ੍ਹਾਂ ਦੱਸਿਆ ਕਿ ਅੱਗ ਲਾਉਣ ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਖਾਸ ਕਰਕੇ ਗੰਡੋਏ ਆਦਿ ਮਰ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਫਸਲਾਂ ਦੀ ਰਹਿੰਦ ਖੂੰਹਦ ਦੇ ਯੋਗ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਵੈਨਾਂ ਰਾਹੀਂ ਲਿਟਰੇਚਰ ਵੰਡਕੇ, ਪਿੰਡਾਂ ਦੇ ਲਾਊਡ ਸਪੀਕਰਾਂ ਰਾਹੀਂ, ਯੂਥ ਕਲੱਬਾਂ ਰਾਹੀਂ ਤੇ ਅਗਾਹਵਧੂ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਤੋ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ। ਉਨ੍ਹਾ ਸਮੂਹ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਕੋਵਿਡ ਮਹਾਂਮਾਰੀ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜ਼ੋ ਕਰੋਨਾ ਵਾਇਰਸ ਦੇ ਮਾੜੇ ਪ੍ਰਭਾਵ ਤੋਂ ਬਚਾਅ ਹੋ ਸਕੇ ਅਤੇ ਪ੍ਰਦੂਸਤ ਹੋ ਰਹੇ ਵਾਤਾਵਰਨ ਤੋ ਬਚਾਅ ਹੋ ਸਕੇ ਅਤੇ ਮੁਨੱਖੀ ਸਿਹਤ ਨੂੰ ਜ਼ਹਿਰਲੇ ਧੂੰਏ ਤੋ ਉਤਪੰਨ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਅ ਹੋ ਸਕੇ