ਅੰਮ੍ਰਿਤਸਰ, 28 ਸਤੰਬਰ 2020: ਅੰਮ੍ਰਿਤਸਰ ਜਿਲ੍ਹੇ ਵਿੱਚ 166 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ। ਇਸ ਦੇ ਨਾਲ ਹੀ ਰਾਹਤ ਭਰੀ ਖ਼ਬਰ ਹੈ ਕਿ 232 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਵੀ ਪਰਤੇ ਨੇ। ਹੁਣ ਤੱਕ ਅੰਮ੍ਰਿਤਸਕ ’ਚ ਕੁੱਲ 7984 ਲੋਕ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1580 ਐਕਟਿਵ ਕੇਸ ਹਨ। 364 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਹੋਣ ਨਾਲ ਮੌਤ ਹੋ ਚੁੱਕੀ ਹੈ। ਇਕ ਦਿਨ ’ਚ 7 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣ ਜਿਸ ਵਿਚ ਤੇਜ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ਤੇ ਸ਼ਾਮਲ ਹਨ। ਫਿਰ ਵੀ ਲੋਕ ਆਪਣੇ ਸ਼ਰੀਰ ਵਿੱਚ ਇਹ ਲੱਛਣ ਮਹਿਸੂਸ ਕਰਨ ਦੇ ਬਾਵਜੂਦ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ।