← ਪਿਛੇ ਪਰਤੋ
ਜਗਦੀਸ਼ ਥਿੰਦ ਫਾਜ਼ਿਲਕਾ, 28 ਸਤੰਬਰ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ੍ਹ ਅੰਦਰ ਹੁਣ ਤੱਕ 1652 ਵਿਅਕਤੀਆਂ ਨੇ ਕਰੋਨਾ ਮਹਾਮਾਰੀ ਨੂੰ ਹਰਾ ਕੇ ਫਤਿਹ ਹਾਸਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਅੱਜ 44 ਜਣਿਆਂ ਨੇ ਕਰੋਨਾ ਬਿਮਾਰੀ `ਤੇ ਜਿਤ ਪ੍ਰਾਪਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 34587 ਵਿਅਕਤੀਆਂ ਦੇ ਸੈਂਪਲਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਵਿਚੋਂ 31830 ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 746 ਜਣਿਆਂ ਦੀ ਰਿਪੋਰਟ ਆਉਣੀ ਬਕਾਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਫਾਜ਼ਿਲਕਾ ਜਿਲੇ੍ਹ ਨਾਲ ਸਬੰਧਤ ਅੱਜ 17 ਜਣਿਆਂ ਦੀ ਰਿਪੋਰਟ ਪਾਜੀਟਿਵ ਆਈ ਹੈ ਜਿਸ ਨਾਲ ਹੁਣ ਤੱਕ ਜ਼ਿਲੇ੍ਹ ਅੰਦਰ 2293 ਜਣੇ ਪਾਜੀਟਿਵ ਆਏ ਸਨ ਤੇ 1652 ਜਣੇ ਠੀਕ ਹੋ ਕੇ ਆਪਣੇ ਘਰ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ 607 ਕੇਸ ਐਕਟਿਵ ਹਨ ਅਤੇ 34 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਡਾ. ਭੁਪਿੰਦਰ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਣ ਲਈ ਮਾਸਕ ਦੀ ਵਰਤੋਂ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਵਾਰ-ਵਾਰ ਹੱਥਾਂ ਨੂੰ ਸੈਨੇਟਾਈਜ਼ ਕਰਨਾ ਅਤੇ ਹੋਰ ਲੋੜੀਂਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ ਤਾਂ ਜ਼ੋ ਆਪਣੇ ਪਰਿਵਾਰ ਤੇ ਸਮਾਜ ਨੂੰ ਕਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
Total Responses : 929