← ਪਿਛੇ ਪਰਤੋ
ਚੰਡੀਗੜ, 28 ਸਤੰਬਰ 2020: ਸੂਬੇ ਦੇ ਪੰਚਾਇਤ ਅਤੇ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਚਾਇਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਦੋ ਮੁਲਾਜ਼ਮਾਂ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਮਾਛੀਵਾੜਾ ਦੇ ਬਲਾਕ ਪੰਚਾਇਤ ਦਫਤਰ ਵਿਖੇ ਸੇਵਾ ਨਿਭਾਅ ਰਹੇ ਪੰਚਾਇਤ ਅਫਸਰ ਗੁਰਚਰਨ ਸਿੰਘ ਅਤੇ ਪਸ਼ੂ ਹਸਪਤਾਲ ਜੰਡਿਆਲਾ ਗੁਰੂ ਜ਼ਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਵੈਟਨਰੀ ਇੰਸਪੈਕਟਰ ਜਸਬੀਰ ਸਿੰਘ ਪਿਛਲੇ ਦਿਨੀ ਕੋਰੋਨਾ ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ। ਬਾਜਵਾ ਨੇ ਦੋਵਾਂ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਦੋਵਾਂ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਪੰਜਾਬ ਸਰਕਾਰ ਵਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਛੜੇ ਮੁਲਾਜ਼ਮਾਂ ਦੇ ਪਰਿਵਾਰਾਂ ਦੇ ਬਣਦੇ ਹੱਕ ਤੁਰੰਤ ਦਿੱਤੇ ਜਾਣ ਅਤੇ ਉਨਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਕਾਰਵਈ ਕੀਤੀ ਜਾਵੇ।
Total Responses : 929