ਫਿਰੋਜ਼ਪੁਰ 29 ਸਤੰਬਰ 2020 : ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਨੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ ਛਾਪੇਮਾਰੀ ਦੌਰਾਨ ਲਗਭਗ 26 ਹਜ਼ਾਰ ਲੀਟਰ ਲਾਹਨ, 3 ਟਿਊਬਾਂ, 550 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਅਤੇ 19 ਤਰਪਾਲਾਂ ਜਬਤ ਕੀਤੀਆਂ।
ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਨੇ ਦੱਸਿਆ ਕਿ ਆਬਕਾਰੀ ਵਿਭਾਗ ਫਿਰੋਜ਼ਪੁਰ ਤੇ ਪੁਲਿਸ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਨਜਦੀਕ ਪਿੰਡ ਅਲੀਕੇ ਵਿੱਚ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਲਗਭਗ 26 ਹਜ਼ਾਰ ਲੀਟਰ ਲਾਹਨ, 3 ਟਿਊਬਾਂ, 550 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਅਤੇ19 ਤਰਪਾਲਾਂ ਜ਼ਬਤ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਐਕਸਾਈਜ ਇੰਸਪੈਕਟਰ ਐੱਚ.ਐੱਸ. ਭੱਟੀ ਦੀ ਅਗਵਾਈ ਹੇਠ ਚਲਾਈ ਗਈ ।
ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦਾ ਕੰਮ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਮਲਾ ਪੁਲਿਸ ਸਟੇਸਨ ਸਦਰ, ਫਿਰੋਜ਼ਪੁਰ ਵਿੱਚ ਦਰਜ ਕੀਤਾ ਗਿਆ ਹੈ।