ਜਗਮੀਤ ਸਿੰਘ
ਭਿੱਖੀਵਿੰਡ, 29 ਸਤੰਬਰ 2020 - ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਗਰੀਬ ‘ਤੇ ਬੇਸਹਾਰੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਆਟਾ-ਦਾਲ ਸਕੀਮ ਤੋਂ ਵਾਂਝਿਆਂ ਨਹੀਂ ਰਹਿਣ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਸਿੰਘਪੁਰਾ ਵਿਖੇ ਆਟਾ-ਦਾਲ ਸਕੀਮ ਹੇਠ ਪਿੰਡ ਵਾਸੀਆਂ ਨੂੰ ਕਣਕ ਦੀਆਂ ਪਰਚੀਆਂ ਵੰਡਣ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸਰਪੰਚ ਹਰਪ੍ਰੀਤ ਸਿੰਘ ਹਰਜੀ ਨੇ ਕੀਤਾ ਤੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਪਿੰਡ ਵਾਸੀਆਂ ਨੂੰ ਸਮੇਂ ਸਿਰ ਦਿੱਤਾ ਜਾ ਰਿਹਾ ਹੈ, ਉਥੇ ਪਿੰਡ ਦਾ ਸਰਵਪੱਖੀ ਵਿਕਾਸ ਵੀ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡੀਪੂ ਹੋਲਡਰ ਸੁਰਜੀਤ ਸਿੰਘ ਮਾਨ, ਪੰਚ ਕੁਲਵਿੰਦਰ ਸਿੰਘ, ਪੰਚ ਅਜੀਤਪਾਲ ਸਿੰਘ, ਜੀੳਜੀ ਅਵਤਾਰ ਸਿੰਘ, ਪੰਚ ਪਿਆਰਾ ਸਿੰਘ, ਪੰਚ ਗੁਰਦੇਵ ਸਿੰਘ, ਪੰਚ ਗੁਰਸੇਵਕ ਸਿੰਘ, ਪੰਚ ਜਗਜੀਤ ਸਿੰਘ, ਪਵਨ ਕੁਮਾਰ ਲਾਡਾ, ਜੱਸਾ ਸਿੰਘ ਪਹਿਲਵਾਨ, ਅਰਸ਼ਪ੍ਰੀਤ ਸਿੰਘ ਆਦਿ ਹਾਜਰ ਸਨ।