ਅਸ਼ੋਕ ਵਰਮਾ
ਮਾਨਸਾ, 29 ਸਤੰਬਰ 2020 - ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 5 ਮੁਕੱਦਮੇ ਦਰਜ ਕੀਤੇ ਹਨ। ਗ੍ਰਿਫਤਾਰ ਮੁਲਜ਼ਮਾਂ ਪਾਸੋੋਂ 5 ਗ੍ਰਾਮ ਸਮੈਕ, 200 ਲੀਟਰ ਲਾਹਣ ਅਤੇ 9 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਸ਼ਨੀ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਲੱਲੂਆਣਾ ਰੋੋਡ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 5 ਗ੍ਰਾਮ ਸਮੈਕ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਦੇਵ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਅਤਲਾ ਕਲਾਂ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ ਹੈ।
ਆਬਕਾਰੀ ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਪਾਲ ਸਿੰਘ ਪੁੱਤਰ ਗਿੰਦਰ ਸਿੰਘ ਵਾਸੀ ਅਤਲਾ ਕਲਾਂ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਦੀਪ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਹਸਨਪੁਰ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਅਤੇ ਮੁਲਜ਼ਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਹੀ ਪੁਲਿਸ ਪਾਰਟੀ ਨੇ ਬੇਅੰਤ ਸਿੰਘ ਉਰਫ ਜੱਗੂ ਪੁੱਤਰ ਸ਼ਿੰਗਾਰਾਂ ਸਿੰਘ ਵਾਸੀ ਹਸਨਪੁਰ ਨੂੰ ਕਾਬੂ ਕਰਕੇ ਉਸ ਪਾਸੋੋਂ 9 ਬੋਤਲਾਂ ਸ਼ਰਾਬ ਬਰਾਮਦ ਕਰਕੇ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਕਾਰਵਾਈ ਜਾਰੀ ਰੱਖੀ ਜਾਏਗੀ।