ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਵਲ ਰਾਮ ਅਧਿਕਾਰੀਆਂ ਦੀ ਮੀਟਿੰਗ ਲੈਂਦੇ ਹੋਏ ।
ਜਗਦੀਸ਼ ਥਿੰਦ
ਫਾਜ਼ਿਲਕਾ, 30 ਸਤੰਬਰ
ਐਡੀਸ਼ਨਲ ਡਿਪਟੀ ਕਮਿਸ਼ਨਰ (ਵਿ) ਸ੍ਰੀ ਨਵਲ ਰਾਮ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਵਿਸ਼ੇਸ਼ ਕੇਂਦਰੀ ਸਹਾਇਤਾ ਸਕੀਮ ਤਹਿਤ ਹੁਨਰਮੰਦ ਨੋਜਵਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਟੂਲ ਕਿੱਟਾਂ ਲਈ ਅਰਜ਼ੀ ਦੇਣ ਦੀ ਮਿਤੀ `ਚ 7 ਅਕਤੂਬਰ ਤੱਕ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਟੂਲ ਕਿੱਟਾਂ ਦੇ ਲਈ ਅਪਲਾਈ ਕਰਨ ਦੀ ਮਿਤੀ 30 ਸਤੰਬਰ ਸੀ ਜ਼ੋ ਕਿ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਿਤੀ `ਚ ਵਾਧਾ ਕਰਨ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਨੌਜਵਾਨ ਲਾਭ ਤੋਂ ਵਾਝਾ ਨਾ ਰਹੇ। ਇਸ ਸਕੀਮ ਦਾ ਉਦੇਸ਼ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਕੀਮ ਤਹਿਤ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਿਖਿਆਰਥੀ ਨੌਜਵਾਨ ਹੁਣ 7 ਅਕਤੂਬਰ ਤੱਕ ਵੱਧ ਤੋਂ ਵੱਧ ਅਪਲਾਈ ਕਰਨ ਤਾਂ ਜ਼ੋ ਕੋਈ ਵੀ ਨੌਜਵਾਨ ਬੇਰੋਜ਼ਗਾਰ ਨਾ ਰਹਿ ਸਕੇ।
ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਅਧੀਨ ਕੰਟਿੰਗ ਤੇ ਟੇਲਰਿੰਗ, ਰੈਫਰੀਜੇਸ਼ਨ ਅਤੇ ਏਅਰ ਕੰਡਿਸ਼ਨਰ, ਪਲੰਬਰ, ਇਲੈਕਟਰੀਸ਼ਨ ਟਰੇਡਾਂ ਨੂੰ ਸ਼ਾਮਿਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਲਈ ਪ੍ਰਾਰਥੀ ਨੇ ਆਈ.ਟੀ.ਆਈ. ਜਾਂ ਗੈਰ ਸਰਕਾਰੀ ਮਾਨਤਾ ਪ੍ਰਾਪਤ ਸੰਸਥਾ ਤੋਂ ਟੇ੍ਰਨਿੰਗ ਸਰਟੀਫਿਕੇਟ ਪ੍ਰਾਪਤ ਕੀਤਾ ਹੋਵੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕੋਸ਼ਲ ਵਿਕਾਸ ਯੋਜਨਾ ਜਾਂ ਪੰਜਾਬ ਸਕਿਲ ਡਿਵੈਲਪਮੈਂਟ ਤੋਂ ਸਿਖਲਾਈ ਹਾਸਲ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਇਹ ਟੇ੍ਰਨਿੰਗ ਸਰਟੀਫਿਕੇਟ ਐਨ.ਐਸ.ਡੀ.ਸੀ. ਤੋਂ ਮਾਨਤਾ ਪ੍ਰਾਪਤ ਹੋਵੇ। ਅਨੁਸੂਚਿਤ ਜਾਤੀ ਤਹਿਤ ਬੀ.ਪੀ.ਐਲ ਕਾਰਡ ਧਾਰਕ ਨੂੰ ਤਰਜੀਹ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪ੍ਰਾਰਥੀਆਂ ਨੂੰ ਸਵੈ-ਰੋਜਗਾਰ ਬਣਾਉਣ ਲਈ ਦੀਆਂ ਟੂਲ ਕਿੱਟਾਂ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਤਹਿਤ ਬੀ.ਪੀ.ਐਲ ਕਾਰਡ ਧਾਰਕ ਨੂੰ ਤਰਜੀਹ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਖਿਆਰਥੀ ਇਸ ਲਿੰਕ `ਤੇ ੀhttps://docs.google.com/forms/d/e/1FAIpQLSeUDGpsNqrGBJesumYqXNQTfhjVUHYk4Crr7we0avB4r6evVg/viewform ਜਾ ਕੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਖਿਆਰਥੀ ਦੀ ਉਮਰ 18 ਤੋਂ 45 ਸਾਲ ਦੇ ਵਿਚਕਾਰ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਿਖਿਆਰਥੀ ਵੱਲੋਂ ਫਾਰਮ ਭਰਦੇ ਸਮੇਂ ਆਪਣਾ ਜਾਤੀ ਦਾ ਪ੍ਰਮਾਣ ਪੱਤਰ, ਸਵੈ-ਘੋਸ਼ਣਾ ਪੱਤਰ, ਸਬੰਧਤ ਟਰੇਡ ਵਿਚ ਮੁਹਾਰਤ ਹਾਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪਾਸਪੋਰਟ ਸਾਈਜ ਫੋਟੋ ਜਰੂਰ ਅਪਲੋਡ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਪੇਂਡੂ ਖੇਤਰ ਨਾਲ ਸਬੰਧ ਰੱਖਣ ਵਾਲੇ ਸਿਖਿਆਰਥੀ ਦੇ ਪਰਿਵਾਰ ਦੀ ਸਲਾਨਾ ਆਮਦਨ 67649 ਅਤੇ ਸ਼ਹਿਰੀ ਖੇਤਰ ਦੇ ਸਿਖਿਆਰਥੀ ਲਈ 88756 ਤੋਂ ਵੱਧ ਨਾ ਹੋਵੇ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 89060-22220 ਅਤੇ 76819-90721 `ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ ਬਲਾਕ ਦੀ ਚੌਥੀ ਮੰਜ਼ਲ ਵਿਖੇ ਸਥਿਤ ਦਫਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵੀ ਪਹੁੰਚ ਕੀਤੀ ਜਾ ਸਕਦੀ ਹੈ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ. ਬਰਿੰਦਰ ਸਿੰਘ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ੍ਰੀ ਅਸ਼ੋਕ ਕੁਮਾਰ, ਚੀਫ ਮੈਨੇਜ਼ਰ ਪ੍ਰਿੰਸ ਗਾਂਧੀ, ਕੋਆਰਡੀਨੇਟਰ ਨਿਟਕੋਨ ਮੈਡਮ ਕਵਿਤਾ, ਸ੍ਰੀ ਮਨੀਸ਼ ਭਾਟੀਆ ਅਤੇ ਹੋਰ ਅਧਿਕਾਰੀ ਮੌਜੁਦ ਸਨ।