ਹਰਜਿੰਦਰ ਸਿੰਘ ਭੱਟੀ
- ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਰੈਸ਼ਨੇਲਾਈਜੇਸ਼ਨ ਉਪਰੰਤ ਬਣੇ 759 ਪੋਲਿੰਗ ਸਟੇਸ਼ਨ : ਆਸ਼ਿਕਾ ਜੈਨ
- ਪੋਲਿੰਗ ਸਟੇਸ਼ਨਾਂ ਵਿੱਚ ਮੌਜੂਦ ਹੋਣਗੀਆਂ ਲੋੜੀਂਦੀਆਂ ਸਹੂਲਤਾਂ
ਐਸ.ਏ.ਐਸ ਨਗਰ, 30 ਸਤੰਬਰ 2020 - ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਲਿੰਗ ਸਟੋਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ ਜੋ ਤਜਵੀਜ਼ਾਂ ਭਾਰਤ ਚੋਣ ਕਮਿਸ਼ਨ ਨੂੰ ਭੇਜੀਆਂ ਗਈਆਂ ਸਨ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਵਿੱਚ 1500 ਤੋਂ ਵੱਧ ਵੋਟਰਾਂ ਵਾਲੇ ਬੂਥਾਂ ਦੀ ਰੇਸ਼ਨਾਲਾਈਜੇਸ਼ਨ ਕੀਤੀ ਗਈ। ਜਿਸ ਅਨੁਸਾਰ ਪੰਜ ਨਵੇਂ ਪੋਲਿੰਗ ਬੂਥ ਬਣਾਏ ਗਏ ਹਨ ਵਿਧਾਨ ਸਭਾ ਹਲਕਾ ਖਰੜ ਵਿੱਚ 2 ਨਵੇਂ ਪੋਲਿੰਗ ਸਟੇਸ਼ਨ ਅਤੇ ਵਿਧਾਨ ਸਭਾ ਹਲਕਾ ਡੇਰਾਬਸੀ ਵਿੱਚ 3 ਨਵੇਂ ਪੋਲਿੰਗ ਸਟੇਸ਼ਨ ਬਣੇ ਹਨ। ਇਸ ਤੋਂ ਇਲਾਵਾ 2 ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਤੇ ਪੋਲਿੰਗ ਖੇਤਰਾਂ ਦੀ ਤਬਦੀਲੀ ਵੀ ਕੀਤੀ ਗਈ ਹੈ।
ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 052-ਖਰੜ ਵਿੱਚ ਪਹਿਲਾਂ 257 ਪੋਲਿੰਗ ਸਟੇਸ਼ਨ ਸਨ ਜੋ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ 259 ਪੋਲਿੰਗ ਸਟੇਸ਼ਨ ਬਣ ਚੁੱਕੇ ਹਨ 2 ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋਇਆ ਹੈ। ਵਿਧਾਨ ਸਭਾ ਹਲਕਾ 112- ਡੇਰਾਬਸੀ ਵਿੱਚ ਪਹਿਲਾਂ 263 ਪੋਲਿੰਗ ਸਟੇਸ਼ਨ ਸਨ ਜੋ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ 266 ਬਣ ਚੁੱਕੇ ਹਨ ਇਥੇ 3 ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋਇਆ ਹੈ। ਵਿਧਾਨ ਸਭਾ ਹਲਕਾ 053- ਮੋਹਾਲੀ ਵਿੱਚ ਪਹਿਲਾਂ 234 ਪੋਲਿੰਗ ਸਟੇਸ਼ਨ ਸਨ ਜਿਨ੍ਹਾਂ ਵਿੱਚ ਕੋਈ ਬਦਲਾਵ ਨਹੀਂ ਹੋਇਆ। ਜ਼ਿਲ੍ਹੇ ਵਿੱਚ ਹੁਣ ਕੁਲ 759 ਪੋਲਿੰਗ ਸਟੇਸ਼ਨ ਬਣ ਗਏ ਹਨ ਜਿਥੇ ਲੋੜੀਂਦੀਆਂ ਸਾਰੀਆਂ ਸਹੂਲਤ ਉਪਲੱਭਧ ਕਰਨ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।