ਮਨਿੰਦਰਜੀਤ ਸਿੱਧੂ
- ਫ਼ਸਲ ਦਾ ਇੱਕ-ਇੱਕ ਦਾਣਾ ਚੁੱਕੇ ਜਾਣ ਤੱਕ ਖ਼ਰੀਦ ਕੇਂਦਰ ਚਾਲੂ ਰੱਖੇ ਜਾਣਗੇ- ਸੂਰਜ਼ ਭਾਰਦਵਾਜ
ਜੈਤੋ, 30 ਸਤੰਬਰ 2020 - ਜੈਤੋ ਦੀ ਦਾਣਾ ਮੰਡੀ ਦੇ ਖ਼ਰੀਦ ਕੇਂਦਰ ਵਿਚ ਝੋਨੇ ਦੀ ਸਰਕਾਰੀ ਬੋਲੀ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਕੀਤਾ। ਆੜ੍ਹਤੀਏ ਮੈਸ: ਜੇ.ਵੀ. ਟਰੇਡਿੰਗ ਕੰਪਨੀ ਜੈਤੋ ’ਤੇ ਆਈ ਝੋਨੇ ਦੀ ਪਹਿਲੀ ਖ਼ਰੀਦੀ ਗਈ ਢੇਰੀ ਪਿੰਡ ਦਲ ਸਿੰਘ ਵਾਲਾ ਦੇ ਕਿਸਾਨ ਜਸਵੀਰ ਸਿੰਘ ਪੁੱਤਰ ਗੁਰਦਿੱਤ ਸਿੰਘ ਦੀ ਸੀ। ਜੋ ਕਿ ਸਰਕਾਰੀ ਖ਼ਰੀਦ ਏਜੰਸੀ ਪਨਗਰੇਨ ਨੇ ਖ਼ਰੀਦੀ। ਇਸ ਮੌਕੇ ਬੋਲਦਿਆਂ ਸੂਰਜ ਭਾਰਦਵਾਜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਤੇ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰ ਦੀ ਇਹ ਭਰਪੂਰ ਕੋਸ਼ਿਸ਼ ਹੈ ਕਿ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਸਬੰਧੀ ਮੰਡੀਆਂ ਵਿਚ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ।
ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ਼ ਦੁਆਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕੇ ਜਾਣ ਤੱਕ ਖ਼ਰੀਦ ਕੇਂਦਰ ਚਾਲੂ ਰੱਖੇ ਜਾਣਗੇ ਅਤੇ ਕਿਸੇ ਕਿਸਾਨ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਮੋਢੇ ਦੇ ਨਾਲ ਮੋਢਾ ਜੋੜ ਕੇ ਖੜੀ ਹੈ।
ਸਕੱਤਰ ਹਰਪ੍ਰੀਤ ਸਿੰਘ ਤੇ ਸਾਬਕਾ ਵਾਈਸ ਚੇਅਰਮੈਨ ਜਗਦੀਸ਼ ਰਾਏ ਘਣੀਆਂ, ਦੀ ਕੱਚਾ ਆੜਤੀਆਂ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਲਖਵੀਰ ਸਿੰਘ ‘ਮੱਲੀ’ ਮੱਤਾ, ਜ਼ਿਲਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਬਿਸ਼ਨੰਦੀ ਤੇ ਜਨਰਲ ਸੈਕੰਟਰੀ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ, ਮਾਰਕੀਟ ਕਮੇਟੀ ਜੈਤੋ ਦੇ ਮੈਂਬਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਮੈਂਬਰ ਸੁਰਿੰਦਰ ਗੋਇਲ ‘ਭੁੱਚੀ’, ਮੈਂਬਰ ਦਵਿੰਦਰਬੀਰ ਸਿੰਘ ਬਰਾੜ ਮੱਤਾ ਤੇ ਮੈਂਬਰ ਬਹਾਦਰ ਸਿੰਘ ਚੈਨਾ, ਪ੍ਰਦੀਪ ਕੁਮਾਰ ਗਰਗ ਮਲੋਟ ਵਾਲੇ, ਪਰਮਜੀਤ ਸਿੰਘ ਅਜਿੱਤਗਿੱਲ, ਗੁਰਬਾਜ ਸਿੰਘ ਕਰੀਰਵਾਲੀ, ਆੜਤੀਏ ਸੱਤਪਾਲ ਜਿੰਦਲ, ਜਸਪਾਲ ਸ਼ਰਮਾ ‘ਜੱਸੀ’ ਮੱਤਾ ਤੋਂ ਇਲਾਵਾ ਬਹੁਤ ਸਾਰੇ ਵੱਖ-ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ।