ਦਫ਼ਤਰਾਂ ਦੀ ਅਚਨਚੇਤੀ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦਪਾਲ ਸਿੰਘ ਸੰਧੂ ।
ਜਗਦੀਸ਼ ਥਿੰਦ
ਫ਼ਾਜ਼ਿਲਕਾ, 1 ਅਕਤੂਬਰ
ਵੀਰਵਾਰ ਨੂੰ ਫਾਜਿਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚ ਬਣੇ ਵੱਖ ਵੱਖ ਦਫ਼ਤਰਾਂ ਦੀ ਅਚਨਚੇਤੀ ਚੈਕਿੰਗ ਕੀਤੀ।
_____________________________________
ਇਸ ਮੌਕੇ ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਦਫ਼ਤਰਾਂ ਵਿਚ ਕੰਮਕਾਜ ਕਰਵਾਉਣ ਵਿਚ ਕੋਈ ਦਿੱਕਤ ਨਾ ਆਵੇ ਅਤੇ ਕਰੋਨਾ ਕਾਰਨ ਜੇਕਰ ਕਿਸੇ ਦਫ਼ਤਰ ਦਾ ਕੋਈ ਕੰਮ ਬਕਾਇਆ ਰਹਿ ਗਿਆ ਹੈ ਤਾਂ ਉਸ ਨੂੰ ਬਿਨਾਂ ਦੇਰੀ ਮੁਕੰਮਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਾਰੇ ਦਫ਼ਤਰਾਂ ਦੇ ਸਟਾਫ ਦੇ ਨਾਲ ਡੀਸੀ ਦਫ਼ਤਰ ਦੀਆਂ ਵੱਖ ਵੱਖ ਬ੍ਰਾਂਚਾਂ ਨੂੰ ਹਦਾਇਤ ਕੀਤੀ ਕਿ ਉਹ ਦਫ਼ਤਰ ਵਿਚ ਸਫਾਈ ਰੱਖਣ। ਕੋਵਿਡ ਦੇ ਮੱਦੇਨਜਰ ਜਰੂਰੀ ਸਾਵਧਾਨੀਆਂ ਰੱਖੀਆਂ ਜਾਣ। ਉਨਾਂ ਨੇ ਕਿਹਾ ਕਿ ਕਮਰਿਆਂ ਵਿਚ ਹਵਾ ਨਿਕਾਸੀ ਦੀ ਵਿਵਸਥਾ ਜਰੂਰ ਹੋਵੇ। ਉਨਾਂ ਨੇ ਦਫ਼ਤਰ ਵਿਚ ਜਰੂਰਤ ਅਨੁਸਾਰ ਹੋਰ ਸੀਸੀਟੀਵੀ ਕੈਮਰੇ ਲਗਾਉਣ ਲਈ ਵੀ ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਨੇ ਕਿਹਾ ਕਿ ਸਾਰੇ ਦਫ਼ਤਰਾਂ ਵਿਚ ਇੰਟਰਕਾਮ ਦੀ ਸੁਵਿਧਾ ਹੋਵੇ। ਕਮਰਿਆਂ ਦੀ ਨੰਬਰਿੰਗ ਕੀਤੀ ਜਾਵੇ ਅਤੇ ਸਾਰੇ ਵਿਭਾਗਾਂ ਦੇ ਨਾਂਅ ਲਿਖੇ ਜਾਣ। ਬਿਜਲੀ ਦੀਆਂ ਤਾਰਾਂ ਦੀ ਫਿਟਿੰਗ ਸਹੀ ਹੋਵੇ। ਕੰਪਿਊਟਰ ਅਤੇ ਈ ਆਫਿਸ ਰਾਹੀਂ ਦਫ਼ਤਰੀ ਕੰਮ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਲੋਕਾਂ ਨੂੰ ਦਫ਼ਤਰਾਂ ਵਿਚ ਕੰਮ ਕਰਵਾਉਣ ਲਈ ਪ੍ਰੇਸ਼ਾਨ ਨਾ ਹੋਣਾ ਪਵੇ ਅਤੇ ਜੋ ਲੋਕ ਸਰਕਾਰੀ ਕੰਮ ਲਈ ਦਫ਼ਤਰਾਂ ਵਿਚ ਆਉਂਦੇ ਹਨ ਉਨਾਂ ਦਾ ਸਹੀ ਮਾਰਗ ਦਰਸ਼ਨ ਕੀਤਾ ਜਾਵੇ।
ਇਸ ਮੌਕੇ ਉਨਾਂ ਨਾਲ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਵੀ ਹਾਜਰ ਸਨ।