ਗੁਰਨਾਮ ਸਿੱਧੂ
ਫਿਰੋਜ਼ਪੁਰ, 1 ਅਕਤੂਬਰ 2020 - ਇਕ ਨੌਜਵਾਨ ਨੂੰ ਰੇਲਵੇ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 6 ਲੱਖ ਦੀ ਠੱਗੀ ਮਾਰਨ ਦੀ ਖਬਰ ਮਿਲੀ ਹੈ। ਇਸ ਮਾਮਲੇ ਵਿਚ ਥਾਣਾ ਕੈਂਟ ਫਿਰੋਜ਼ਪੁਰ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ 420, 465, 467, 468, 471, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਖੁਸ਼ਵੰਤ ਸਿੰਘ ਕੰਬੋਜ਼ (ਵਕੀਲ) ਪੁੱਤਰ ਰੂੜ ਸਿੰਘ ਵਾਸੀ ਕੰਬੋਜ਼ ਨਗਰ ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ ਦੋਸ਼ੀ ਦਲਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਦੁਲਚੀ ਕੇ ਨੇ ਉਸ ਦੇ ਲੜਕੇ ਅਸ਼ਮੀਤ ਸਿੰਘ ਨੂੰ ਰੇਲਵੇ ਵਿਚ ਟਿਕਟ ਕੁਲੈਕਟਰ ਦੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 6 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।