ਹਰੀਸ਼ ਕਾਲੜਾ
ਰੂਪਨਗਰ, 1 ਅਕਤੂਬਰ 2020 - ਚੋਣ ਡਿਊਟੀ ਦੌਰਾਨ ਟੀਚਿੰਗ ਸਟਾਫ ਵੱਲੋ ਦਿੱਤੀਆਂ ਗਈਆ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫਸਰ,ਪੰਜਾਬ, ਚੰਡੀਗੜ੍ਹ ਵੱਲੋ 5 ਸਤੰਬਰ 2020 ਨੂੰ ਲੇਖ ਮੁਕਾਬਲਿਆਂ ਤਹਿਤ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਜ਼ਿਲ੍ਹਾ ਪੱਧਰ 'ਤੇ ਜੇਤੂ ਅਧਿਆਪਕਾਂ ਨੂੰ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ, ਸ੍ਰੀਮਤੀ ਸੋਨਾਲੀ ਗਿਰੀ ਵੱਲੋ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਅਧਿਆਪਕਾ,ਸ੍ਰੀ ਨਰਿੰਦਰ ਸਿੰਘ ਪੰਜਾਬੀ ਟੀਚਰ, ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ, ਝੱਲੀਆਂ ਕਲਾਂ, ਅਨੁਰੀਤ ਕੌਰ ਗਿੱਲ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਸ੍ਰੀਮਤੀ ਅਨੁਰਾਧਾ ਹਿੰਦੀ ਟੀਚਰ, ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੂੰ ਅੱਜ ਪ੍ਰਸੰਸਾਂ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਉਨ੍ਹਾ ਵੱਲੋਂ ਜੇਤੂ ਅਧਿਆਪਕਾ ਨੂੰ ਵਧਾਈ ਵੀ ਦਿੱਤੀ ਗਈ ਅਤੇ ਅੱਗੇ ਤੋਂ ਹੋਰ ਅਧਿਆਪਕਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਆਪਣਾ ਯੋਗਦਾਨ ਪਾਉਣ ਲਈ ਕਿਹਾ ਗਿਆ ਤਾਂ ਜੋ ਚੋਣਾਂ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਪਤਾ ਲੱਗ ਸਕੇ।