- ਫਿਰੋਜ਼ਪੁਰ ਰੇਲਵੇ ਸਟੇਸ਼ਨ ਤੇ 10 ਕਿਸਾਨ ਜਥੇਬੰਦੀਆਂ ਦਾ ਧਰਨਾ
ਗੁਰਨਾਮ ਸਿੱਧੂ
ਫਿਰੋਜ਼ਪੁਰ 1 ਅਕਤੂਬਰ 2020 : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਖੇਤੀ ਕਾਨੂੰਬਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਖਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦਾ ਅਣਮਿੱਥੇ ਸਮੇ ਰੇਲ ਰੋਕੋ ਅੰਦੋਲਨ ਅੱਜ ਤੋਂ ਸ਼ੁਰੂ ਹੋ ਗਿਆ ਹੈ । ਇਸ ਤਹਿਤ ਅੱਜ ਫਿਰੋਜ਼ਪੁਰ ਦੀਆਂ 10 ਦੇ ਕਰੀਬ ਜਥੇਬੰਦੀਆਂ ਨੇ ਰੇਲਵੇ ਸਟੇਸ਼ਨ ਦੇ ਅੰਦਰ ਧਰਨਾ ਸ਼ੁਰੂ ਕਰ ਦਿੱਤਾ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਬੇਸ਼ੱਕ ਕੇੰਦਰੀ ਹਕੂਮਤ ਨੇ ਧੱਕੇ ਨਾਲ ਆਰਡੀਨੈੰਸਾਂ ਨੂੰ ਕਾਨੂੰਨ ਬਣਾ ਦਿੱਤਾ ਹੈ । ਪਰ ਕਿਸਾਨਾਂ ਵੱਲੋਂ ਇਹਨਾਂ ਕਾਲੇ ਕਾਨੂੰਨ ਖਿਲਾਫ਼ ਲੜਾਈ ਹੋਰ ਤੇਜ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨ ਨੂੰ ਜਮੀਨ ਪੱਧਰ ਤੇ ਲਾਗੂ ਨਹੀ ਹੋਣ ਦਿੱਤਾ ਜਾਵੇਗਾ ਕਿਉਕਿ ਇਹ ਲੜਾਈ ਹੁਣ ਸਾਡੇ ਪੰਜਾਬ ਦੇ ਵਾਜੂਦ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਪੰਜਾਬ ਦੇ ਹਰ ਤੱਬਕੇ ਨੂੰ ਲੈਕੇ ਹੁਣ ਆਰ ਪਾਰ ਦੀ ਲੜਾਈ ਲੜਨਗੇ।
ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਦੇਸਰਾਜ ਬਾਜੇਕੇ, ਬੀ ਕੇ ਯੂ ਡਕੌੰਦਾ ਦੇ ਜਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ, ਦਰਸ਼ਨ ਸਿੰਘ ਕੜਮਾ, ਬੀ ਕੇ ਯੂ ਮਾਨਸਾ ਦੇ ਜਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਾਂਈਆਂ ਵਾਲਾ, ਸੁਖਦੇਵ ਸਿੰਘ, ਬੀ ਕੇ ਯੂ ਕਾਦੀਆਂ ਦੇ ਫਤਿਹ ਸਿੰਘ, ਪ੍ਰੀਤਮ ਸਿੰਘ ,ਬੀ ਕੇ ਯੂ ਲੱਖੋਵਾਲ ਦੇ ਅਮਰੀਕ ਸਿੰਘ, ਬੀ ਕੇ ਯੂ ਰਾਜੇਵਾਲ ਦੇ ਲਖਵਿੰਦਰ ਸਿੰਘ ਪੀਰ ਮੁਹੰਮਦ, ਬੀ ਕੇ ਯੂ ਸਿੱਧੂਪੁਰ ਦੇ ਮੱਘਰ ਸਿੰਘ ਫਿੱਡੇ, ਮਹਿੰਦਰ ਸਿੰਘ, ਬੀ ਕੇ ਯੂ ਕ੍ਰਾਂਤੀਕਾਰੀ ਦੇ ਜੁਗਰਾਜ ਸਿੰਘ ਫੇਰੋਕੇ, ਕੁਲ ਹਿੰਦ ਕਿਸਾਨ ਸਭਾ ਦੇ ਚਰਨਜੀਤ ਛਾਂਗਾਰਾਏ, ਭਗਵਾਨ ਦਾਸ ਬਹਾਦਰ ਕੇ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਸੁਖਦੇਵ ਸਿੰਘ ਮੰਡ ਅਤੇ ਸੋਹਣ ਸਿੰਘ ਸਭਰਾਹ ਨੇ ਸੰਬੋਧਨ ਕੀਤਾ।