ਗੁਰੂ ਰਾਮ ਦਾਸ ਖੇਡ ਸਟੇਡੀਅਮ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਦੇ ਹੋਏ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ , ਮੌਜੂਦ ਹਨ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰ
ਗੁਰਪਾਲ ਸਿੰਘ ਚਾਹਲ ਅਤੇ ਹੋਰ ਆਗੂ
ਜਗਦੀਸ਼ ਥਿੰਦ
ਗੁਰ ਹਰਸਹਾਏ(ਫਿਰੋਜ਼ਪੁਰ),
01 ਅਕਤੂਬਰ ( ) ਪੰਜਾਬ ਸਰਕਾਰ ਵੱਲੋਂ ਰਾਜ ਵਿਚ ਖੇਡਾਂ ਦੀ ਪ੍ਰਫੂਲਤਾ ਅਤੇ ਖਿਡਾਰੀਆਂ ਨੂੰ ਵਧੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਰਾਜ ਵਿਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਨਵੇਂ ਖੇਡ ਸਟੇਡੀਅਮਾ ਦੀ ਉਸਾਰੀ ਅਤੇ ਪਹਿਲੇ ਖੇਡ ਸਟੇਡੀਅਮਾ ਦੀ ਅਪਗ੍ਰੇਡੇਸ਼ਨ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂਹਰਸਹਾਏ ਵਿਖੇ ਸ਼੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਣ ਮੌਕੇ ਦਿੱਤੀ।
ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ 8 ਕਰੋੜ ਤੋਂ ਵੱਧ ਦੀ ਰਾਸ਼ੀ ਨਾਲ ਇਸ ਖੇਡ ਸਟੇਡੀਅਮ ਦੀ ਅਪਗ੍ਰੇਡੇਸ਼ਨ ਕੀਤੀ ਜਾਵੇਗੀ, ਜਿਸ ਵਿੱਚ 400 ਮੀਟਰ ਟਰੈਕ , 6 ਲੇਨ ਦੇ ਸਿੰਥੈਟਿਕ ਟਰੈਕ, ਨਵੇਂ ਪਵੈਲੀਅਨ ਬਲਾਕ, ਆਧੂਨਿਕ ਜਿੰਮ ਅਤੇ ਗਰਾਊਂਡਾਂ ਦੀ ਉਸਾਰੀ ਦਾ ਕੰਮ ਕਰਵਾਇਆ ਜਾਵੇਗਾ ਅਤੇ ਖਿਡਾਰੀਆਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਦਸਿਆ ਕਿ ਇਹ ਅਪਗ੍ਰੇਡੇਸ਼ਨ ਦਾ ਕੰਮ 9 ਮਹੀਨਿਆਂ ਵਿਚ ਪੂਰਾ ਕਰ ਲਿਆ ਜਾਵੇਗਾ।
ਸ਼੍ਰੀ ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਕੀ ਪ੍ਰੇਮੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਫਿਰੋਜ਼ਪੁਰ ਵਿਖੇ 5.5 ਕਰੋੜ ਦੀ ਲਾਗਤ ਨਾਲ ਹਾਕੀ ਦਾ ਐਸਟੋਟਰਫ ਲਗਵਾਇਆ ਜਾਵੇਗਾ, ਜੋ ਕਿ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਐਸਟੋਟਰਫ ਲਗਵਾਉਣ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੀ ਧਰਤੀ ਨੂੰ ਹਾਕੀ ਦੀ ਨਰਸਰੀ ਅਤੇ ਹਾਕੀ ਦੇ ਗੜ੍ਹ ਵਜੋਂ ਜਾਣਿਆ ਜਾਂਦਾ ਹੈ ਕਿਊਂਕਿ ਜਿੱਥੇ ਫਿਰੋਜ਼ਪੁਰ ਦੀ ਧਰਤੀ ਨੇ ਸੈਂਕੜੇ ਹਾਕੀ ਖਿਡਾਰੀ ਪੈਦਾ ਕੀਤੇ ਹਨ, ਉੱਥੇ ਹੀ ਕਈ ਹਾਕੀ ਓਲੰਪਿਅਨ ਵੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਐਸਟੋਟਰਫ ਦੇ ਲੱਗਣ ਨਾਲ ਨਾ ਸਿਰਫ ਫਿਰੋਜ਼ਪੁਰ ਨੂੰ ਬਲਕਿ ਆਲੇ-ਦੁਆਲੇ ਦੇ ਜ਼ਿਲ੍ਹਿਆਂ ਨੂੰ ਵੀ ਵੱਡਾ ਫਾਇਦਾ ਮਿਲੇਗਾ।
ਉਨ੍ਹਾਂ ਕਿਹਾ ਕਿ ਰਾਜ ਦੇ ਖੇਡ ਵਿਭਾਗ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਕੋਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਜਿੱਥੇ ਪੰਜਾਬ ਸਰਕਾਰ ਵੱਲੋਂ ਖੇਡ ਇਨਾਮਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ ਉੱਥੇ ਹੀ ਕੋਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੂੰ ਸਰਕਾਰੀ ਨੋਕਰੀਆਂ ਦੇਣ ਦੇ ਵੀ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰਰ ਰਾਜ ਵਿੱਚ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾ ਵਚਨਬੱਧ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ; ਗੁਰਪਾਲ ਸਿੰਘ ਚਾਹਲ, ਸੀਨੀਅਰ ਕਾਂਗਰਸੀ ਆਗੂ ਅਨੁਮੀਤ ਸਿੰਘ ਹੀਰਾ ਸੋਢੀ, ਸ. ਰਵਿੰਦਰ ਸਿੰਘ ਅਰੋੜਾ ਐਸ.ਡੀ.ਐਮ ,ਐਕਸੀਅਨ ਸੰਜੇ ਮਹਾਜਨ ਖੇਡ ਵਿਭਾਗ, ਸੁਨੀਲ ਸ਼ਰਮਾ ਜ਼ਿਲ੍ਹਾ ਖੇਡ ਅਫ਼ਸਰ,ਮੈਡਮ ਨੀਲਾਮ ਤਹਿਸੀਲਦਾਰ, ਗੁਰਦੀਪ ਸਿੰਘ ਢਿੱਲੋ,ਅੰਮ੍ਰਿਤਪਾਲ ਸਿੰਘ, ਨਸੀਬ ਸਿੰਘ ਸੰਧੂ, ਦਵਿੰਦਰ ਜੰਗ,, ਪ੍ਰਧਾਨ ਆੜਤੀਆ ਐਸੋਸੀਏਸ਼ਨ ਅਤੇ ਡਾਇਰੈਕਟਰ ਮੰਡੀਕਰਨ ਬੋਰਡ ਪੰਜਾਬ ਰਵੀ ਸ਼ਰਮਾ, ਅੰਗਰੇਜ ਸਿੰਘ, ਬਲਕਾਰ ਸਿੰਘ, ਵਿੱਕੀ ਸੰਧੂ, ਸੋਹਣ ਸਿੰਘ ਚੇਅਰਮੈਨ ਬਲਾਕ ਸਮਿਤੀ, ਨਛੱਤਰ ਸਿੰਘ, ਕੁਲਦੀਪ ਧਵਨ, ਦੀਪੂ ਨਰੂਲਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਇਲਾਕਾ ਨਿਵਾਸੀ ਹਾਜ਼ਰ ਸਨ।