ਦੀਪਕ ਜੈਨ
ਜਗਰਾਓਂ, 1 ਅਕਤੂਬਰ 2020 - ਮੋਦੀ ਸਰਕਾਰ ਵਲੋਂ ਜਾਰੀ ਕੀਤੇ ਗਏ ਕਾਨੂੰਨ ਖਿਲਾਫ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮਿਲਕੇ ਰੇਲ ਲਾਈਨਾਂ ਉੱਪਰ ਟੈਂਟ ਲਗਾਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀਆਂ ਵਲੋਂ ਭਰਵਾਂ ਇਕੱਠ ਕਰਕੇ ਮੋਦੀ ਸਰਕਾਰ ਅਤੇ ਦੇਸ਼ ਦੇ ਕਈ ਵੱਡੇ ਘਰਾਣਿਆਂ ਖਿਲਾਫ ਨਾਰੇਬਾਜੀ ਕੀਤੀ ਗਈ। ਇਸ ਮੌਕੇ ਵੱਖ ਵੱਖ ਬੁਲਾਰਿਆਂ ਵਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਜੇਕਰ ਹੁਣ ਇਸ ਕਾਨੂੰਨ ਵਾਪਿਸ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰਾਂ ਵਲੋਂ ਹਰ ਪਾਸੇ ਤੋਂ ਤੰਗ ਪ੍ਰੇਸ਼ਾਨ ਕੀਤਾ ਜਾਏਗਾ। ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਕੰਵਲਜੀਤ ਖੰਨਾ ,ਹਰਦੀਪ ਸਿੰਘ , ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਜਗਤਾਰ ਸਿੰਘ ਆਦਿ ਮੌਜੂਦ ਸਨ।