ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ.ਨਗਰ, 01 ਅਕਤੂਬਰ 2020 - ਜ਼ਿਲ੍ਹੇ ਵਿਚ ਕੋਵਿਡ-19 ਦੇ 155 ਮਰੀਜ਼ ਠੀਕ ਹੋਏ ਹਨ ਅਤੇ 148 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 6 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 135 ਕੇਸ ਸ਼ਾਮਲ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਿਜ਼ਲ੍ਹੇ ਵਿੱਚ ਅੱਜ ਕੋਵਿਡ ਦੇ 3 ਮਰੀਜ਼ਾਂ ਦੀ ਮੌਤ ਹੋ ਗਈ । ਕੁੰਬੜਾ ਤੋਂ 58 ਸਾਲਾ ਪੁਰਸ਼ ( ਜਿਗਰ ਤੇ ਹੋਰ ਬਿਮਾਰੀਆਂ ਤੋਂ ਪੀੜਤ) ਦੀ ਸੁਹਾਣਾ ਹਸਪਤਾਲ ਵਿਖੇ ਮੌਤ ਹੋ ਗਈ, ਜਸਟਨਾ ਕਲਾਂ ਨੇੜੇ ਡੇਰਾਬਸੀ ਤੋਂ 67 ਸਾਲਾ ਪੁਰਸ਼ ਦੀ ਹੀਲਿੰਗ ਟਚ ਹਸਪਤਾਲ ਅੰਬਾਲਾ ਵਿਖੇ ਮੌਤ ਹੋ ਗਈ, ਕੰਬਾਲਾ ਤੋਂ 65 ਸਾਲਾ ਪੁਰਸ਼ (ਦਿਲ ਦੀ ਬਿਮਾਰੀ ਤੋਂ ਪੀੜਤ) ਦੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਚੰਡੀਗੜ੍ਹ ਵਿਖੇ ਮੌਤ ਹੋ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ 10535 ਪਾਜ਼ੀਟਿਵ ਕੇਸ ਮਿਲੇ ਹਨ । ਜਿਨ੍ਹਾਂ ਵਿਚੋਂ ਕੋਵਿਡ ਦੇ 8624 ਮਰੀਜ਼ ਠੀਕ ਹੋ ਗਏ ਅਤੇ 197 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 1714 ਕੇਸ ਐਕਟਿਵ ਹਨ।