ਅਸ਼ੋਕ ਵਰਮਾ
ਮਾਨਸਾ, 01 ਅਕਤੂਬਰ 2020 - ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿਫਤਾਰ ਮੁਲਜ਼ਮਾਂ ਪਾਸੋੋਂ 200 ਗ੍ਰਾਮ ਭੁੱਕੀ ਚੂਰਾਪੋਸਤ, 4 ਨਸ਼ੀਲੀਆਂ ਸੀਸ਼ੀਆਂ, 40 ਨਸ਼ੀਲੀਆਂ ਗੋਲੀਆਂ ਅਤੇ 307 ਬੋਤਲਾਂ ਸ਼ਰਾਬ ਸਮੇਤ ਕਾਰ ਅਤੇ ਮੋੋਟਰਸਾਈਕਲ ਦੀ ਬਰਾਮਦਗੀ ਕੀਤੀ ਗਈ ਹੈ।ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸ਼ਾਮ ਸੁੰਦਰ ਪੁੱਤਰ ਨਰਾਇਣ ਦਾਸ ਅਤੇ ਦਿਪਾਸੂ ਬਾਂਸਲ ਪੁੱਤਰ ਸੱਤਪਾਲ ਵਾਸੀਆਨ ਬਰੇਟਾ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 4 ਨਸ਼ੀਲੀਆਂ ਸੀਸ਼ੀਆਂ ਅਤੇ 40 ਨਸ਼ੀਲੀਆਂ ਗੋੋਲੀਆਂ ਬਰਾਮਦ ਕਰਕੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਸੁਖਦੇਵ ਸਿੰਘ ਉਰਫ ਸੁੱਖੀ ਪੁੱਤਰ ਕਰਨੈਲ ਸਿੰਘ ਵਾਸੀ ਖਿਆਲਾ ਕਲਾਂ ਨੂੰ ਕਾਬੂ ਕਰਕੇ 200 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਇਸੇ ਤਰਾ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਰਵੀ ਕੁਮਾਰ ਉਰਫ ਪਰੋਚਾ ਪੁੱਤਰ ਰਾਜਿੰਦਰ ਕੁਮਾਰ ਅਤੇ ਰਾਹੁਲ ਕੁਮਾਰ ਪੁੱਤਰ ਸੁਭਾਸ਼ ਕੁਮਾਰ ਵਾਸੀਆਨ ਐਲੀ ਸਦਰ, ਜ਼ਿਲ੍ਹਾ ਫਤਿਹਾਬਾਦ (ਹਰਿਆਣਾ) ਨੂੰ ਕਾਰ ਮਾਰਕਾ ਹੌੌਡਾ ਸਿਟੀ ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 240 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ।ਜਿਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ।
ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੌੌਰਾਨੇ ਗਸ਼ਤ 48 ਬੋਤਲਾਂ ਸ਼ਰਾਬ ਹਰਿਆਣਾ) ਸਮੇਤ ਮੋੋਟਰਸਾਈਕਲ ਬਰਾਮਦ ਕਰਕੇ ਨਾਮਲੂਮ ਮੁਲਜਿਮ ਦੇ ਵਿਰੁੱਧ ਥਾਣਾ ਬੋੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਵਾਇਆ ਅਤੇ ਮੁਲਜ਼ਮ ਨੂੰ ਕਾਬੂ ਕਰਨ ਦੇ ਯਤਨ ਜਾਰੀ ਹਨ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਗੁਰਜੰਟ ਸਿੰਘ ਉਰਫ ਜੰਟੀ ਪੁੱਤਰ ਹਰਦੇਵ ਸਿੰਘ ਵਾਸੀ ਦਾਤੇਵਾਸ ਨੂੰ ਕਾਬੂ ਕਰਕੇ ਉਸ ਪਾਸੋੋਂ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਹੈ। ਥਾਣਾ ਜੌੜਕੀਆਂ ਦੀ ਪੁਲਿਸ ਨੇ ਨੈਬ ਸਿੰਘ ਪੁੱਤਰ ਗੰਗਾਂ ਸਿੰਘ ਵਾਸੀ ਰਾਏਪੁਰ ਨੂੰ ਕਾਬੂ ਕਰਕੇ ਉਸ ਪਾਸੋੋਂ 9 ਬੋਤਲਾਂ ਸ਼ਰਾਬ ਬਰਾਮਦ ਕਰਕੇ ਮੁਕੱਦਮਾ ਦਰਜ ਕਰਾਇਆ ਹੈ।