ਚੰਡੀਗੜ੍ਹ, 1 ਅਕਤੂਬਰ 2020 - ਚੰਡੀਗੜ੍ਹ ਦੇ ਬਾਰਡਰ 'ਤੇ ਧਰਨਾ ਦੇ ਰਹੇ ਹਰਸਿਮਰਤ ਕੌਰ ਬਾਦਲ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਾਲਾ ਕਾਫਲਾ ਚੰਡੀਗੜ੍ਹ ਦੇ ਬਾਰਡਰ 'ਤੇ ਪੁਲਿਸ ਵੱਲੋਂ ਰੋਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਵਰਕਰਾਂ ਸਮੇਤ ਚੰਡੀਗੜ੍ਹ ਦੇ ਬਾਰਡਰ 'ਤੇ ਧਰਨਾ ਲਾ ਦਿੱਤਾ ਸੀ।
ਪੁਲਿਸ ਵੱਲੋਂ ਜਦੋਂ ਧਰਨੇ ਤੋਂ ਹਰਸਿਮਰਤ ਕੌਰ ਬਾਦਲ ਨੂੰ ਹਿਰਾਸਤ 'ਚ ਲਿਆ ਗਿਆ ਤਾਂ ਅਕਾਲੀ ਵਰਕਰ ਭੜਕ ਗਏ ਅਤੇ ਉਨ੍ਹਾਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਅਤੇ ਜ਼ਬਰਦਰਸਤ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵਲੋਂ ਵਰਕਰਾਂ 'ਤੇ ਲਾਠੀਚਾਰਜ ਕਰ ਦਿੱਤਾ ਗਿਆ ਅਤੇ ਵਰਕਰਾਂ ਨੂੰ ਉੱਥੋਂ ਖਦੇੜ ਦਿੱਤਾ ਗਿਆ।