← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 1 ਅਕਤੂਬਰ 2020 - ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵੱਲੋਂ ‘ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ’ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਇੱਕ ਆਨਲਾਈਨ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ 10+1 ਅਤੇ 10+2 ਦੀਆਂ ਸਾਰੀਆਂ ਸਟਰੀਮਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ‘ਸ਼ਹੀਦ ਭਗਤ ਸਿੰਘ’ ਸੰਬੰਧੀ ਇਨਕਲਾਬੀ ਕਵਿਤਾਵਾਂ ਦੀ ਪੇਸ਼ਕਾਰੀ ਕਰ ਕੇ ਆਪਣੀ ਪ੍ਰਤਿਭਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਦਰਸਾਇਆ ਗਿਆ। ਵਿਦਿਆਰਥੀਆਂ ਵੱਲੋਂ ਭੇਜੀਆਂ ਗਈਆਂ ਵੀਡੀਓਜ਼ ਦੇ ਨਤੀਜੇ ਅਨੁਸਾਰ ਇਸ ਕਵਿਤਾ ਉਚਾਰਨ ਮੁਕਾਬਲੇ ਵਿੱਚ 10+1 ਆਰਟਸਬੀ ਦੀ ਵਿਦਿਆਰਥਣ ਰੇਸ਼ਮ ਕੁਮਾਰੀ ਨੇ ਪਹਿਲਾ ਸਥਾਨ ਅਤੇ 10+1 ਕਾਮਰਸ-ਏ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਪਿ੍ਰੰਸੀਪਲ ਸ. ਬਲਜਿੰਦਰ ਸਿੰਘ ਸਿੱਧੂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੀ ਸਾਰਿਆਂ ਨੂੰ ਵਧਾਈ ਦਿੱਤੀ। ਉਨਾਂ ਕਿਹਾ ਕਿ ਸਾਨੂੰ ਦੇਸ਼ ਅਤੇ ਕੌਮ ਵਾਸਤੇ ਮਹਾਨ ਕੁਰਬਾਨੀ ਕਰਨ ਵਾਲੇ ਨਾਇਕਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਦੀ ਪ੍ਰੇਰਣਾ ਦਿੱਤੀ।
Total Responses : 936