ਚੰਡੀਗੜ੍ਹ,1 ਅਕਤੂਬਰ 2020: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਚੰਡੀਗੜ੍ਹ ਪੁਲਿਸ ਨੇ ਰਿਹਾਅ ਕਰ ਦਿੱਤਾ। ਖੇਤੀ ਬਿੱਲਾਂ ਦੇ ਵਿਰੋਧ ਚ ਅਕਾਲੀ ਦਲ ਰਾਜਪਾਲ ਨੂੰ ਮੰਗ ਪੱਤਰ ਦੇਣਾ ਚਾਹੁੰਦਾ ਸੀ। ਪਰ ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਨੂੰ ਮੰਗ ਪੱਤਰ ਨਹੀਂ ਦੇਣ ਦਿੱਤਾ। ਸੁਖਬੀਰ ਬਾਦਲ ਨੂੰ ਪੁਲਿਸ ਨੇ ਮੁੱਲਾਂਪੁਰ ਬੈਰੀਅਰ ਤੋਂ 'ਤੇ ਹਰਸਿਮਰਤ ਕੌਰ ਬਾਦਲ ਨੂੰ ਜ਼ੀਰਕਪੁਰ ਤੋਂ ਹਿਰਾਸਤ 'ਚ ਲਿਆ ਗਿਆ ਸੀ ਤੇ ਚੰਡੀਗੜ੍ਹ ਦੇ ਸੈਕਟਰ 17 ਥਾਣੇ ਵਿਚ ਲਿਜਾਇਆ ਗਿਆ ਸੀ। ਅਕਾਲੀ ਦਲ ਖੇਤੀ ਬਿੱਲਾਂ ਦੇ ਵਿਰੋਧ 'ਚ ਰਾਸ਼ਟਰਪਤੀ ਦੇ ਨਾਮ ਪੰਜਾਬ ਦੇ ਗਵਰਨਰ ਵੀ ਪੀ ਸਿੰਘ ਬਦਲਨੌਰ ਨੂੰ ਮੰਗ ਪੱਤਰ ਦੇਣਾ ਚਾਹੁੰਦਾ ਸੀ। ਪਰ ਅਜਿਹਾ ਨਹੀਂ ਹੋ ਸਕਿਆ। ਸੁਖਬੀਰ ਬਾਦਲ ਨੇ ਥਾਣੇ 'ਚੋਂ ਬਾਹਰ ਨਿਕਲ ਕੇ ਕਿਹਾ ਕਿ ਸਾਡੇ ਨਾਲ ਧੱਕਾ ਕੀਤਾ ਗਿਆ।
ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਤੋਂ ਬਿਨ੍ਹਾਂ ਬਿਕਰਮ ਮਜੀਠੀਆ, ਬੀਬੀ ਜਗੀਰ ਕੌਰ ਸਮੇਤ ਕਈ ਅਕਾਲੀ ਲੀਡਰਾਂ ਨੂੰ ਵੀ ਹਿਰਾਸਤ 'ਚ ਲਿਆ ਗਿਆ ਸੀ।