← ਪਿਛੇ ਪਰਤੋ
ਸ਼ੌਰਿਆ ਚੱਕਰ ਵਿਜੇਤਾ ਬਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ, ਪਰਿਵਾਰ ਨੂੰ ਮਿਲੀ ਸੁਰੱਖਿਆ ਭਿੱਖੀਵਿੰਡ, 17 ਅਕਤੂਬਰ,2020 : ਬੀਤੇ ਦਿਨ ਕਤਲ ਕੀਤੇ ਗਏ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪੁਲਿਸ ਨੇ ਉਹਨਾਂ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ ਅਤੇ ਤਿੰਨ ਪੁਲਿਸ ਮੁਲਾਜ਼ਮ ਪਰਿਵਾਰ ਨਾਲ ਤਾਇਨਾਤ ਕੀਤੇ ਗਏ ਹਨ। ਪਰਿਵਾਰ ਦੀਆਂ ਬਾਕੀ ਮੰਗਾਂ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਜਾਵੇਗਾ। ਇਸ ਤੋਂ ਪਹਿਲਾਂਅੱਜ ਸਵੇਰੇਪਰਿਵਾਰ ਨੇ ਮ੍ਰਿਤਕ ਦੇ ਪਰਿਵਾਰ ਨੇ ਪੱਕੀਸੁਰੱਖਿਆ ਮਿਲਣ ਤੱਕ ਅੰਤਿਮ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਸੀ।
Total Responses : 189