← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 20 ਅਕਤੂਬਰ ਨੌਜਵਾਨ ਪੀੜ੍ਹੀ ਨੂੰ ਨਸ਼ੇ ਰੂਪੀ ਦਲਦਲ `ਚੋਂ ਬਾਹਰ ਕੱਢਣ ਲਈ ਸਰਕਾਰ ਵੱਲੋਂ ਵੱਖ-ਵੱਖ ਅਭਿਆਨ ਅਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਅਧੀਨ ਗਤੀਵਿਧੀਆਂ ਵੀ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਦੇ ਮੱਦੇਨਜਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਪਿੰਡ ਡੰਗਰ ਖੇੜਾ ਵਿਖੇ ਨੌਜਵਾਨਾਂ ਵਿਚ 5 ਕਿਲੋਮੀਟਰ ਦੀ ਮੈਰਾਥਨ ਕਰਵਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ `ਤੇ ਪਹੰੁਚੇ ਤਹਿਸੀਲ ਭਲਾਈ ਅਫਸਰ ਸ੍ਰੀ ਅਸ਼ੋਕ ਕੁਮਾਰ ਨੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਅੰਦਰ ਖੇਡਾਂ ਖੇਡਣ, ਕਸਰਤ ਕਰਨ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ ਦਾ ਨਸ਼ਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ੇ ਖਿਲਾਫ ਜਾਗਰੂਕ ਕਰਨ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ ਜਿਸ ਦਾ ਇਕੋ-ਇਕ ਮੰਤਵ ਲੋਕਾਂ ਨੂੰ ਨਸ਼ੇ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਸਾਡੇ ਦੇਸ਼ ਦਾ ਭਵਿੱਖ ਹੈ ਸੋ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਨਹੀਂ ਪੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨਸ਼ੇ ਨਾਲ ਸਾਡਾ ਕੁਝ ਬਣਦਾ ਨਹੀਂ ਸਗੋਂ ਅਸੀਂ ਸਾਰਾ ਕੁਝ ਗਵਾ ਲੈਣੇ ਹਾਂ। ਉਨ੍ਹਾਂ ਕਿਹਾ ਕਿ ਮੈਰਾਥਨ ਕਰਵਾਉਣ ਦਾ ਮੰਤਵ ਨੌਜਵਾਨਾਂ ਨੂੰ ਸ਼ਰੀਰਿਕ ਦੇ ਨਾਲ-ਨਾਲ ਮਾਨਸਿਕ ਤੌਰ `ਤੇ ਵੀ ਤੰਦਰੁਸਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿਚ ਕਰੀਬ 200 ਜਣਿਆਂ ਨੇ ਹਿੱਸਾ ਲਿਆ ਜ਼ੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨਸ਼ੇ ਰੁਪੀ ਦਲਦਲ `ਚ ਫਸ ਚੁੱਕੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਸ਼ੇ ਨੂੰ ਛੱਡ ਕੇ ਦੇਸ਼ ਦਾ ਉਜਵਲ ਭਵਿੱਖ ਸਿਰਜਣ ਵਿਚ ਆਪਣਾ ਵਢਮੁਲਾ ਯੋਗਦਾਨ ਪਾਉ ਤਾਂ ਜ਼ੋ ਇਕ ਸੁਨਹਿਰਾ ਭਵਿੱਖ ਕਾਇਮ ਹੋ ਸਕੇ। ਇਸ ਮੌਕੇ ਡੀ.ਡੀ.ਐਫ. ਸ੍ਰੀ ਸਿਧਾਂਤ ਅਤੇ ਹੋਰ ਪਤਵੰਤੇ ਸਜਨ ਮੌਜੂਦ ਸਨ।
Total Responses : 188