ਅਸ਼ੋਕ ਵਰਮਾ
ਬਠਿੰਡਾ, 20 ਅਕਤੂਬਰ 2020 - ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਬਿਜ਼ਨਸ ਸਟੱਡੀਜ਼ ਵਿਭਾਗ ਦੀ ਪਲੇਸਮੈਂਟ ਕਮੇਟੀ ਵੱਲੋਂ ‘ਅਰਨ ਵਾਈਲ ਲਰਨ’ ਬਾਰੇ ਇੱਕ ਸੈਮੀਨਾਰ ਮਾਈਕਰੋਸਾਫ਼ਟ ਟੀਮਜ਼ ਰਾਹੀਂ ਆਨਲਾਈਨ ਕਰਵਾਇਆ ਗਿਆ। ਇਸ ਸੈਮੀਨਾਰ ਦੇ ਮੁੱਖ ਬੁਲਾਰੇ ਵਜੋਂ ਟਾਈਮਜ਼ ਆਫ਼ ਇੰਡੀਆ ਦੇ ਸੀਨੀਅਰ ਮੈਨੇਜਰ ਰਾਕੇਸ਼ ਕੁਮਾਰ ਸੁਖੀਜਾ ਨੇ ਸੰਬੋਧਨ ਕੀਤਾ।
ਇਹ ਸੈਸ਼ਨ ਵਿਦਿਆਰਥੀਆਂ ਦੇ ਘਰੇਲੂ ਹੁਨਰਾਂ ਨੂੰ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਕਰਵਾਇਆ ਗਿਆ ਸੀ। ਸੈਸ਼ਨ ਦੀ ਸ਼ੁਰੂਆਤ ਮਾਹਿਰ ਬੁਲਾਰੇ ਦੇ ਨਿੱਘੇ ਸਵਾਗਤ ਨਾਲ ਕੀਤੀ ਗਈ। ਮੁੱਖ ਬੁਲਾਰੇ ਸ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਸਿਖਲਾਈ ਦੌਰਾਨ ਕਮਾਈ ਦੇ ਵੱਖ-ਵੱਖ ਤਰੀਕਿਆਂ ਬਾਰੇ ਦੱਸਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਦੇ ਵੱਖ-ਵੱਖ ਮੌਕਿਆਂ ਬਾਰੇ ਵੀ ਦੱਸਿਆ।
ਇਸ ਢੰਗ ਨਾਲ ਇਸ ਸੈਮੀਨਾਰ ਦੌਰਾਨ, ਵਿਦਿਆਰਥੀਆਂ ਨੂੰ ਐਮ.ਬੀ.ਏ ਕਰਦੇ ਹੋਏ ਕਮਾਈ ਦੇ ਤਰੀਕਿਆਂ ਬਾਰੇ ਜਾਣਨ ਦਾ ਮੌਕਾ ਮਿਲਿਆ। ਸਾਰੇ ਹਾਜ਼ਰੀਨ ਨੇ ਇਸ ਸੈਸ਼ਨ ਵਿਚ ਸਰਗਰਮੀ ਨਾਲ ਭਾਗ ਲਿਆ ਅਤੇ ਇਸ ਸੰਬੰਧੀ ਕਈ ਪ੍ਰਸ਼ਨ ਪੁੱਛੇ। ਅੰਤ ਵਿੱਚ ਬਿਜ਼ਨਸ ਸਟੱਡੀਜ਼ ਵਿਭਾਗ ਦੇ ਮੁਖੀ ਨੇ ਮੁੱਖ ਬੁਲਾਰੇ ਲਈ ਧੰਨਵਾਦੀ ਸ਼ਬਦ ਕਹੇ। ਸਮੁੱਚੇ ਰੂਪ ਵਿੱਚ ਇਹ ਸੈਸ਼ਨ ਬਹੁਤ ਹੀ ਦਿਲਚਸਪ ਅਤੇ ਜਾਣਕਾਰੀ ਭਰਪੂਰ ਰਿਹਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਨੇ ਬਿਜ਼ਨਸ ਸਟੱਡੀਜ਼ ਵਿਭਾਗ ਦੀ ਪਲੇਸਮੈਂਟ ਕਮੇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।