ਜਗਦੀਸ਼ ਥਿੰਦ
ਫਾਜ਼ਿਲਕਾ, 21 ਅਕਤੂਬਰ
ਹੁਣ ਤੱਕ ਜ਼ਿਲ੍ਹਾ ਫਾਜ਼ਿਲਕਾ ਦੇ 2587 ਕਰੋੋਨਾ ਮਰੀਜ ਕਰੋੋਨਾ ਖਿਲਾਫ ਜੰਗ ਜਿੱਤ ਦੇ ਤੰਦਰੁਸਤ ਹੋੋ ਚੁੱਕੇ ਹਨ। ਸਿਹਤ ਵਿਭਾਗ ਵੱਲੋੋਂ ਹੁਣ ਤੱਕ 44320 ਲੋੋਕਾਂ ਦੀ ਸੈਪਲਿੰਗ ਕੀਤੀ ਗਈ ਹੈ ਅਤੇ ਹੁਣ ਤੱਕ ਪੂਰੇ ਜਿਲੇ ਵਿੱਚ 2850 ਕਰੋੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ।ਜ਼ਿਲੇ੍ਹ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 217 ਅਤੇ 46 ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋੋਗਰਾਮ ਵਿੱਚ ਜਿਲਾ ਵਾਸੀਆਂ ਨਾਲ ਰੂ-ਬਰ-ਰੁ ਹੁੰਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦਾ ਕਹਿਰ ਘੱਟ ਜ਼ਰੂਰ ਹੋਇਆ ਹੈ ਪਰ ਖਤਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਵਧਾਨੀਆਂ ਰੱਖਣ ਦੀ ਅਜੇ ਵੀ ਲੋੜ ਹੈ।ਉਨ੍ਹਾਂ ਆਮ ਲੋੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦੇ ਪਰਿਵਾਰਕ ਮੈਂਬਰ ਜਾਂ ਜਾਣ ਪਛਾਣ ਵਿੱਚ ਕਿਸੇ ਵਿਅਕਤੀ ਵਿਚ ਖੰਘ, ਜ਼ੁਕਾਮ ਬੁਖਾਰ ਆਦਿ ਦੇ ਲੱਛਣ ਦਿਸਣ ਤਾਂ ਟੈਸਟ ਲਾਜ਼ਮੀ ਕਰਵਾਇਆ ਜਾਵੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਮਾਸਕ ਜ਼ਰੂਰ ਲਗਾਇਆ ਜਾਵੇ, ਵਾਰ-ਵਾਰ ਹੱਥ ਧੋਤੇ ਜਾਣ ਅਤੇ ਸਮਾਜਿਕ ਦੂਰੀ ਵੀ ਬਣਾ ਕੇ ਰੱਖੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਪਰਾਲਿਆਂ ਕਰਦਿਆਂ ਨਗਰ ਕੌਂਸਲ ਰਾਹੀਂ ਫੌਗਿੰਗ ਕਰਵਾਈ ਜਾ ਹੀ ਰਹੀ ਹੈ, ਲੋਕ ਵੀ ਸ਼ਰੀਰ ਨੂੰ ਪੂਰੇ ਕਪੜੇ ਪਾ ਕੇ ਢੱਕ ਕੇ ਰੱਖਣ ਤੇ ਘਰਾਂ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਆਦਿ ਥਾਵਾਂ ਦੀਆਂ ਟਰੇਆਂ ਦਾ ਪਾਣੀ ਹਫਤੇ ਵਿਚ ਇਕ ਵਾਰ ਜ਼ਰੂਰ ਬਦਲਿਆ ਜਾਵੇ ਅਤੇ ਕਿਸੇ ਵੀ ਜਗ੍ਹਾਂ `ਤੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ।ਉਨ੍ਹਾਂ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ ਕੀਤਾ ਜਾਵੇ।