ਚੰਡੀਗੜ੍ਹ,21 ਅਕਤੂਬਰ,2020: ਰਾਜਸਥਾਨ ਸਰਕਾਰ ਵੀ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਬਿੱਲ ਲੈ ਕੇ ਆਵੇਗੀ। ਇਸ ਦੇ ਲਈ ਜਲਦ ਹੀ ਰਾਜਸਥਾਨ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਸੱਦਿਆ ਜਾਵੇਗਾ। ਇਹ ਫੈਸਲਾ ਰਾਜਸਥਾਨ ਕੈਬਿਨਟ ਮੀਟਿੰਗ ’ਚ ਲਿਆ ਗਿਆ। ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ਹੇਠ ਹੋਈ ਇਸ ਬੈਠਕ ’ਚ ਕੇਂਦਰ ਸਰਕਾਰ ਦੁਆਰਾ ਬਣਾਏ ਗਏ ਨਵੇਂ ਤਿੰਨ ਕਾਨੂੰਨਾਂ ਨਾਲ ਸੂਬੇ ਦੇ ਕਿਸਾਨਾਂ ਤੇ ਪੈਣ ਵਾਲੇ ਪ੍ਰਭਾਵਾਂ ਤੇ ਚਰਚਾ ਕੀਤੀ ਗਈ ਹੈ।
ਦਸਦਈਏ ਕਿ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੁੱਧ ਬਿੱਲ ਪਾਸ ਕਰ ਦਿੱਤੇ ਗਏ ਨੇ। ਜੇਕਰ ਰਾਜਸਥਾਨ ਸਰਕਾਰ ਵੀ ਬਿੱਲ ਪਾਸ ਕਰਦੀ ਹੈ ਤਾਂ ਉਹ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲਾ ਦੂਜਾ ਸੂਬਾ ਬਣ ਜਾਵੇਗਾ।