ਜਲੰਧਰ, 22 ਅਕਤੂਬਰ 2020 - ਜਲੰਧਰ 'ਚ ਅੱਜ ਭਾਜਪਾ ਦੀ 'ਦਲਿਤ ਇਨਸਾਫ਼ ਯਾਤਰਾ' ਦੌਰਾਨ ਪੁਲਿਸ ਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਈ ਹੈ। ਇਸੇ ਦੌਰਾਨ ਪੁਲਿਸ ਵਲੋਂ ਵਿਜੇ ਸਾਂਪਲਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਨਵੀ ਸ਼ਰਮਾ ਨੂੰ ਹਿਰਾਸਤ 'ਚ ਲੈ ਲਿਆ ਹੈ।
ਇਸ ਯਾਤਰਾ 'ਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਪਹੁੰਚੇ ਸਨ। ਇਸ ਯਾਤਰਾ ਨੇ ਸੂਰਿਆ ਇਨਕਲੇਵ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਤੱਕ ਪਹੁੰਚ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸੀ। ਪਰ ਪੁਲਿਸ ਨਾਲ ਭਾਜਪਾ ਵਰਕਰਾਂ ਦੀ ਝੜਪ ਤੋਂ ਬਾਅਦ ਭਾਜਪਾ ਪ੍ਰਧਾਨ ਸਣੇ ਹੋਰ ਆਗੂਆਂ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਇਹ ਮਾਰਚ ਜਲੰਧਰ 'ਚ ਹੀ ਖਤਮ ਹੁੰਦਾ ਦੇਖਿਆ ਜਾ ਸਕਦਾ ਹੈ।