ਜਗਦੀਸ਼ ਥਿੰਦ
ਫਾਜ਼ਿਲਕਾ, 24 ਅਕਤੂਬਰ
ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਨੂੰ ਆਰੰਭ ਕੀਤੇ ਪੰਜਾਬ ਰਾਜ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਫਾਜ਼ਿਲਕਾ ਸ਼ਹਿਰ ਵਿਚ 8 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਨੇ ਨਗਰ ਕੌਂਸਲ ਤੋਂ ਇਸ ਸਬੰਧੀ ਹੋਏ ਆਨਲਾਈਨ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਤੋਂ ਬਾਅਦ ਦਿੱਤੀ। ਉਨਾਂ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਇਕ ਆਨ ਲਾਈਨ ਪ੍ਰੋਗਰਾਮ ਦੌਰਾਨ ਕਰਵਾਈ ਹੈ। ਉਨਾਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸ਼ਹਿਰ ਦੇ 111 ਵਿਕਾਸ ਕੰਮ ਕਰਵਾਏ ਜਾਣਗੇ। ਇੰਨਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੇ ਵਿਕਾਸ ਦੀ ਨੁਹਾਰ ਬਦਲੇਗੀ ਅਤੇ ਲੋਕਾਂ ਨੂੰ ਚੰਗਾ ਬੁਨਿਆਦੀ ਢਾਂਚਾ ਮਿਲੇਗਾ। ਉਨਾਂ ਨੇ ਇਹ ਪ੍ਰੋਜੈਕਟ ਸ਼ੁਰੂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸ਼ਹਿਰ ਵਾਸੀਆਂ ਨੂੰ ਵੀ ਵਧਾਈ ਦਿੱਤੀ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰਾਂ ਦੇ ਵਿਕਾਸ ਅਤੇ ਸ਼ਹਿਰਾਂ ਵਿਚ ਰਹਿਣ ਵਾਲੇ ਲੋਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਲਈ ਅਨੇਕਾਂ ਪ੍ਰੋਗਰਾਮ ਬਣਾ ਕੇ ਲਾਗੂ ਕੀਤੇ ਹਨ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ ਨੇ ਦੱਸਿਆ ਕਿ ਸ਼ਹਿਰ ਵਿਚ 6 ਹੋਰ ਥਾਂਵਾਂ ਤੋਂ ਆਨਲਾਈਨ ਸ਼ਹਿਰ ਵਾਸੀਆਂ ਨੇ ਇਸ ਸਮਾਗਮ ਵਿਚ ਜੁੜ ਕੇ ਮੁੱਖ ਮੰਤਰੀ ਦੇ ਵਿਚਾਰ ਸੁਣੇ ਅਤੇ ਸ਼ਹਿਰ ਦੇ ਵਿਕਾਸ ਦੇ ਸ਼ੁਰੂ ਹੋਣ ਜਾ ਰਹੇ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਗਵਾਹ ਬਣੇ।
ਇਸ ਮੌਕੇ ਬਲਾਕ ਪ੍ਰਧਾਨ ਸੁਰਿੰਦਰ ਕੁਮਾਰ ਕਾਲੜਾ, ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ ਬਿੱਟੁ ਬਾਡੀ ਵਾਲਾ, ਚੇਤਨ ਗਰੋਵਰ, ਸੂਰਜ ਝਾਬ, ਵਿਜੇ ਧੂੜੀਆ, ਰਜਿੰਦਰ ਸਿੰਘ, ਸੁਰਿੰਦਰ ਕੁਮਾਰ, ਅਖਿਲ ਮੋਂਗਾ, ਮਹਾਵੀਰ ਐਮ ਸੀ, ਸ਼ਿੰਦਾ ਨੂਰ ਸਮੰਦ, ਨੀਲਾ ਮਦਾਨ, ਰਾਜ ਸਿੰਘ ਨੱਥੂ ਚਿਸਤੀ, ਈ ਐਮ ਈ ਚਰਣ ਪਾਲ, ਰਾਜੇਸ਼ ਕੁਮਾਰ ਸੁਪਰਡੰਟ, ਨਗਰ ਕੌਂਸਲ ਦਾ ਸਮੁੱਚਾ ਸਟਾਫ ਵੀ ਹਾਜਰ ਸਨ।