- ਸ਼ਹਿਰ ਦੇ ਅੰਦਰੂਨੀ ਇਲਾਕੇ ਦੀ ਨੁਹਾਰ ਬਦਲਣ ਲਈ ਹਮੇਸ਼ਾ ਵਚਨਬੱਧ ਹਾਂ: ਮੇਅਰ ਕਰਮਜੀਤ ਸਿੰਘ
- ਸ਼ਹਿਰ ਦੀ ਸੁੰਦਰਤਾ ਲਈ ਕਈ ਨਵੇਂ ਪ੍ਰਾਜੈਕਟ ਉਲੀਕੇ ਜਾ ਰਹੇ ਹਨ: ਮੇਅਰ
ਅੰਮ੍ਰਿਤਸਰ, 26 ਅਕਤੂਬਰ 2020 : ਮੇਅਰ ਕਰਮਜੀਤ ਸਿੰਘ ਰਿੰਟੂ ਤੇ ਇੰਦਰਬੀਰ ਸਿੰਘ ਬੁਲਾਰੀਆ ਵਿਧਾਇਕ ਹਲਕਾ ਦੱਖਣੀ ਵੱਲੋਂ ਅੱਜ ਸਾਂਝੇ ਤੌਰ ਤੇ ਹਲਕਾ ਦੱਖਣੀ ਦੇ ਵਾਰਡ ਨੰ: 66 ਤੇ 67 'ਚ ਹਕੀਮਾਂ ਗੇਟ ਵਿਖੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ 'ਚ ਨਵੀਆਂ ਸੜਕਾਂ ਨੂੰ ਬਣਾਉਣ ਲਈ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਹ ਕੰਮ 70 ਲੱਖ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਹੈ। ਇਸ ਇਲਾਕੇ 'ਚ ਨਵੀਆਂ ਸੜਕਾਂ ਬਣਨ ਦੇ ਨਾਲ ਸ਼ਹਿਰ ਦੇ ਅੰਦਰੂਨੀ ਇਲਾਕੇ ਦੇ ਦੋਵੇਂ ਵਾਰਡਾਂ ਦੇ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ। ਇਸ ਇਲਾਕੇ ਦਾ ਮੇਨ ਬਾਜ਼ਾਰ ਦਾ ਰਸਤਾ ਚਿੰਤਪੂਰਨੀ ਚੌਂਕ, ਸ਼ਹਿਰ ਦੀ ਵੱਡੀ ਮੰਡੀ ਢਾਬ ਵਸਤੀ ਰਾਮ, ਲੂਣ ਮੰਡੀ, ਚਾਵਲ ਮੰਡੀ ਆਦਿ ਮੁੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਸ਼ਹਿਰ ਦੇ ਬਾਹਰ ਗੇਟਾਂ ਤੱਕ ਪਹੁੰਚਦਾ ਹੈ ਜਿਸ ਨਾਲ ਸ਼ਹਿਰ ਦੇ ਅੰਦਰ ਆਉਣ ਵਾਲੇ ਹਰ ਰਾਹਗੀਰ ਤੇ ਸ਼ਹਿਰ ਦੇ ਲੋਕਾਂ ਨੂੰ ਪੱਕੀ ਸੜਕ ਬਣਨ ਨਾਲ ਕਾਫੀ ਫਾਇਦਾ ਹੋਵੇਗਾ।
ਇਸ ਮੌਕੇ ਮੇਅਰ ਕਰਮਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਤੇਜ਼ੀ ਨਾਲ ਵਿਕਾਸ ਕਾਰਜ਼ ਚੱਲ ਰਹੇ ਹਨ ਅਤੇ ਸ਼ਹਿਰ ਦੀ ਹਰ ਵਾਰਡ ਤੇ ਅੰਦਰੂਨੀ ਇਲਾਕਿਆਂ ਦੀ ਨੁਹਾਰ ਬਦਲਣ ਲਈ ਹਮੇਸ਼ਾ ਵਚਨਬੱਧ ਹਾਂ। ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਸਦੇ ਨਾਲ ਸ਼ਹਿਰ ਦੀ ਹਰ ਵਾਰਡ 'ਚ ਨਵੀਆਂ ਸੜਕਾਂ ਬਣਾਉਣ ਦਾ ਵੀ ਕੰਮ ਚੱਲ ਰਿਹਾ ਹੈ। ਮੇਅਰ ਰਿੰਟੂ ਨੇ ਕਿਹਾ ਕਿ ਹਲਕਾ ਦੱਖਣੀ ਅਧੀਨ ਪੈਂਦੀ ਹਰ ਵਾਰਡ 'ਚ ਪਾਣੀ ਦੀ ਸਮੱਸਿਆ ਦੇ ਹੱਲ ਲਈ ਹਰ ਵਾਰਡ 'ਚ ਨਵੇਂ ਟਿਊਬਵੈਲ ਲਗਾਏ ਗਏ ਹਨ ਜਿਸ ਨਾਲ ਵਾਟਰ ਸਪਲਾਈ ਦੀ ਕਿੱਲਤ ਤੋਂ ਲੋਕਾਂ ਨੂੰ ਛੁਟਕਾਰਾ ਮਿਲਿਆ ਹੈ। ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਪਹਿਲ ਦੇ ਆਧਾਰ ਤੇ ਕੀਤੇ ਜਾ ਰਹੇ ਹਨ। ਇਸਦੇ ਨਾਲ ਸ਼ਹਿਰ ਦੇ ਬਾਹਰੀ ਮੁੱਖ ਗੇਟਾਂ ਦੀ ਸੁੰਦਰਤਾ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ•ਾਂ ਕਿਹਾ ਕਿ ਸ਼ਹਿਰ ਦੀ ਸੁਲਤਾਨਵਿੰਡ ਰੋਡ ਨੂੰ ਸੁੰਦਰਤਾ ਪੱਖੋਂ ਵਧੀਆ ਬਣਾਉਣ ਲਈ ਵਿਕਾਸ ਕਾਰਜ ਚੱਲ ਰਹੇ ਹਨ। ਇਸਦੇ ਨਾਲ ਰਮਿੰਦਰ ਸਿੰਘ ਬੁਲਾਰੀਆ ਪਾਰਕ 'ਚ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਤੇ ਨੁਹਾਰ ਬਦਲਣ ਲਈ ਨਵੇਂ ਪ੍ਰਾਜੈਕਟ ਉਲੀਕੇ ਜਾ ਰਹੇ ਹਨ। ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਿੱਥੇ ਸਮੇਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ।
ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਵਾਰਡ ਨੰ: 66 ਦੇ ਕੌਂਸਲਰ ਸੰਨੀ ਕੁੰਦਰਾ, ਵਾਰਡ ਨੰ: 67 ਦੇ ਕੌਂਸਲਰ ਪੂਜਾ ਰਾਣੀ, ਦੀਪਕ ਕੁਮਾਰ ਰਾਜੂ, ਸਕੱਤਰ ਸਿੰਘ ਆਦਿ ਹਾਜ਼ਰ ਸਨ।