ਹਰਜਿੰਦਰ ਸਿੰਘ ਭੱਟੀ
- 1 ਲੱਖ 85 ਹਜ਼ਾਰ 692 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
ਐਸ.ਏ.ਐਸ ਨਗਰ, 27 ਅਕਤੂਬਰ 2020 - ਜ਼ਿਲ੍ਹੇ 'ਚ ਝੋਨੇ ਦੀ ਨਿਰਵਿਘਨ ਖਰੀਦ ਤੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਵਾਰ ਝੋਨੇ ਦੀ ਫਸਲ ਦਾ ਝਾੜ ਚੰਗਾ ਰਿਹਾ ਹੈ। ਹੁਣ ਤੱਕ ਦੇ ਖਰੀਦ ਅੰਦਾਜ਼ੇ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦ ਕੇਂਦਰਾਂ ਵਿਚ ਏਜੰਸੀਆਂ ਵੱਲੋਂ 01 ਲੱਖ 85 ਹਜ਼ਾਰ 622 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਆਮਦ 01 ਲੱਖ 85 ਹਜ਼ਾਰ 692 ਮੀਟਰਕ ਟਨ ਹੋਈ ਹੈ। ਖਰੀਦ ਕੀਤੇ ਝੋਨੇ ਵਿੱਚੋਂ 01 ਲੱਖ 64 ਹਜ਼ਾਰ 965 ਮੀਟ੍ਰਿਕ ਟਨ ਝੋਨੇ ਦੀ ਚੁਕਵਾਈ ਕਰਵਾਈ ਗਈ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਝੋਨੇ ਦੀ ਅਦਾਇਗੀ ਯੋਗ ਰਕਮ 349 ਕਰੋੜ 95 ਲੱਖ ਰੁਪਏ ਬਣਦੀ ਹੈ ਜਿਸ ਵਿੱਚੋਂ ਕਿਸਾਨਾਂ ਨੂੰ 299 ਕਰੋੜ 07 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 73 ਕਰੋੜ 91 ਲੱਖ ਰੁਪਏ, ਮਾਰਕਫੈੱਡ ਵੱਲੋਂ 112 ਕਰੋੜ 19 ਲੱਖ ਰੁਪਏ , ਪਨਸਪ ਵੱਲੋਂ 50 ਕਰੋੜ 92 ਲੱਖ ਰੁਪਏ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 39 ਕਰੋੜ 89 ਲੱਖ ਰੁਪਏ , ਐਫ.ਸੀ.ਆਈ ਵੱਲੋਂ 22 ਕਰੋੜ 16 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।
ਝੋਨੇ ਦੀ ਖਰੀਦ ਸਬੰਧੀ ਏਜੰਸੀ ਵਾਰ ਜਾਣਕਾਰੀ ਦਿੰਦਿਆਂ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 47 ਹਜ਼ਾਰ 958 ਮੀਟਰਕ ਟਨ, ਮਾਰਕਫੈੱਡ ਵੱਲੋਂ 67 ਹਜ਼ਾਰ 189 ਮੀਟਰਕ ਟਨ, ਪਨਸਪ ਵੱਲੋਂ 33 ਹਜ਼ਾਰ 579 ਮੀਟਰਕ ਟਨ ,ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 21 ਹਜ਼ਾਰ 963 ਮੀਟਰਕ ਟਨ, ਐਫ.ਸੀ.ਆਈ ਵੱਲੋਂ 14 ਹਜ਼ਾਰ 665 ਮੀਟਰਕ ਟਨ ਅਤੇ ਵਾਪਰੀਆਂ ਵੱਲੋਂ 268 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਲਈ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ । ਕਿਸਾਨਾਂ ਦੇ ਝੋਨੇ ਦੀ ਫਸਲ ਦਾ ਦਾਣਾ- ਦਾਣਾ ਖਰੀਦ ਕੀਤਾ ਜਾਵੇਗਾ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੇ ਬਚਾਓ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਖਰੀਦ ਕੇਂਦਰਾਂ ਚ ਸਮਾਜਿਕ ਦੂਰੀ ਬਣਾਕੇ ਰੱਖਣਾ, ਮੂੰਹ ਤੇ ਮਾਸਕ ਲਗਾਕੇ ਰੱਖਣਾ ਅਤੇ ਸੈਨੀਟਾਈਜ਼ਰ ਦੀ ਵਰਤੋਂ ਦੇ ਨਿਯਮਾਂ ਨੂੰ ਲਾਗੂ ਰੱਖਣਾ ਯਕੀਨੀ ਬਣਾਇਆ ਜਾਵੇ । ਇਸ ਦੇ ਨਾਲ ਹੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ ਨੂੰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖਤਰਾ ਬਣਿਆਂ ਰਹਿੰਦਾ ਹੈ।