← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 28 ਅਕਤੂਬਰ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋੋਗਰਾਮ ਦੌਰਾਨ ਜ਼ਿਲ੍ਹਾ ਵਾਸੀਆਂ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲਾ ਫਾਜ਼ਿਲਕਾ ਦੇ 2743 ਕਰੋੋਨਾ ਮਰੀਜ ਕਰੋੋਨਾ ਖਿਲਾਫ ਜੰਗ ਜਿੱਤ ਦੇ ਤੰਦਰੁਸਤ ਹੋੋ ਚੁੱਕੇ ਹਨ। ਹੁਣ ਤੱਕ ਪੂਰੇ ਜਿਲੇ ਵਿੱਚ 2982 ਕਰੋੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ।ਜ਼ਿਲੇ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 191 ਅਤੇ 48 ਜਣਿਆਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲੇ੍ਹ ਅੰਦਰ 10 ਜਣਿਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਅਤੇ 26 ਜਣਿਆਂ ਦੀ ਰਿਪੋਰਟ ਪਾਜੀਟਿਵ ਆਈ ਹੈ।ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਵਧਾਨੀਆਂ ਵਰਤਣ ਦੀ ਅਜੇ ਵੀ ਲੋੜ ਹੈ, ਹਰੇਕ ਵਿਅਕਤੀ ਵੱਲੋਂ ਮਾਸਕ ਜ਼ਰੂਰ ਲਗਾਇਆ ਜਾਵੇ, ਵਾਰ-ਵਾਰ ਹੱਥ ਧੋਤੇ ਜਾਣ ਅਤੇ ਸਮਾਜਿਕ ਦੂਰੀ ਵੀ ਬਣਾ ਕੇ ਰੱਖੀ ਜਾਵੇ।ਉਨ੍ਹਾਂ ਲੋਕਾਂ ਨੂੰ ਕੋਵਿਡ ਤੋਂ ਇਲਾਵਾ ਡੇਂਗੂ ਤੋਂ ਬਚਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਸ਼ਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣ ਵਾਲੇ ਕਪੜੇ ਪਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਆਪਣੇ ਘਰਾਂ ਅੰਦਰ ਪਏ ਬਰਤਨਾਂ ਅੰਦਰ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਵੱਖ-ਵੱਖ ਢੰਗਾਂ ਰਾਹੀਂ ਨਿਪਟਾਰਾ ਕੀਤਾ ਜਾਵੇ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਤੇ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ।
Total Responses : 928