ਹਰਜਿੰਦਰ ਸਿੰਘ ਭੱਟੀ
- ਕੋਵਿਡ-19 ਦੇ ਇਕ ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 28 ਅਕਤੂਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਵਿੱਚ ਕੋਵਿਡ-19 ਦੇ ਅੱਜ 41 ਪਾਜ਼ਟਿਵ ਮਰੀਜ਼ ਸਿਹਤਯਾਬ ਹੋਏ ਅਤੇ 67 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਇੱਕ ਮਰੀਜ਼ ਦੀ ਮੌਤ ਹੋਈ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3, ਢਕੋਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ,ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 44 ਕੇਸ ਸ਼ਾਮਲ ਹਨ।
ਜ਼ਿਲ੍ਹੇ 'ਚ ਅੱਜ ਤੱਕ ਪਾਜ਼ੀਟਿਵ ਕੇਸ ਕੁਲ 12213 ਮਿਲੇ ਹਨ। ਹੁਣ ਤੱਕ ਕੋਵਿਡ-19 ਦੇ 11416 ਮਰੀਜ਼ ਠੀਕ ਹੋ ਗਏ ਹਨ, 516 ਐਕਟਿਵ ਕੇਸ ਹਨ ਅਤੇ 236 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।