← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 29 ਅਕਤੂਬਰ 2020 - ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਅੱਜ ਸੰਤ ਬਾਬਾ ਗੁਰਦਿਆਲ ਸਿੰਘ, ਸੰਤ ਬਾਬਾ ਜੈਮਲ ਸਿੰਘ ਅਤੇ ਸੰਤ ਬਾਬਾ ਨਾਮਦਾਨ ਸਿੰਘ ਭੂਰੀ ਵਾਲਿਆਂ ਦੇ ਸਾਲਾਨਾ ਵਿਸ਼ਾਲ ਬਰਸੀ ਸਮਾਗਮ ਸ਼ਰਧਾ ਸਹਿਤ ਮਨਾਏ ਗਏ। ਇਨ੍ਹਾਂ ਗੁਰਮਤਿ ਸਮਾਗਮਾਂ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ। ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵਲੋਂ ਪੁੱਜੀਆਂ ਧਾਰਮਿਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
Total Responses : 267