- ਕਿਹਾ, ਮੁਹੱਲੇ ’ਚ 21 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ
ਹੁਸ਼ਿਆਰਪੁਰ, 29 ਅਕਤੂਬਰ 2020 - ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜ਼ਰੂਰਤਾਂ ਮੁਤਾਬਿਕ ਮੁਹੱਲਾ ਅਤੇ ਵਾਰਡ ਪੱਧਰ ’ਤੇ ਹਰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹ ਵਾਰਡ ਨੰਬਰ 30 ਦੇ ਮੁਹੱਲਾ ਦਾਰਾਪੁਰ ਵਿੱਚ ਸੜਕ ਨਿਰਮਾਣ ਨੂੰ ਸ਼ੁਰੂ ਕਰਵਾਉਣ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਹਿਕਾ ਕਿ ਸ਼ਹਿਰ ਦੇ ਮੁਹੱਲੇ ਵਿੱਚ ਗਲੀਆਂ, ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਸੁਵਿਧਾ ਤੋਂ ਇਲਾਵਾ ਉਥੇ ਪਾਰਕਾਂ ਵਿੱਚ ਓਪਨ ਜਿੰਮ ਵੀ ਲਗਾਏ ਗਏ ਹਨ ਤਾਂ ਜੋ ਲੋਕ ਕਿਸੇ ਵੀ ਸੁਵਿਧਾ ਤੋਂ ਵਾਂਝੇ ਨਾ ਰਹਿਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਦਾਰਾਪੁਰ ਮੁਹੱਲੇ ਵਿੱਚ ਸੜਕ ਨਿਰਮਾਣ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਮੁਹੱਲਾ ਵਾਸੀਆਂ ਨੂੰ ਹਿਕਾ ਕਿ ਜੇਕਰ ਉਨ੍ਹਾਂ ਦੀ ਕੋਈ ਹੋਰ ਮੰਗ ਹੈ ਤਾਂ ਉਹ ਕਦੇ ਵੀ ਉਨ੍ਹਾਂ ਨੂੰ ਮਿਲ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਹੱਲੇ ਵਿੱਚ ਹੁਣ ਤੱਕ 21 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਮੁਹੱਲੇ ਦੀ ਪਾਰਕ ਲਈ ਦੋ ਲੱਖ ਰੁਪਏ ਦੇਣ ਦੀ ਘੋਸ਼ਣਾ ਵੀ ਕੀਤੀ।
ਸੁੰਦਰ ਸ਼ਾਮ ਅਰੋੜਾ ਨੇ ਇਸ ਦੌਰਾਨ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾਂ ਕਰਨ ਲਈ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਘਰ ਤੋਂ ਨਿਕਲਦੇ ਸਮੇਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ। ਇਸ ਮੌਕੇ ਵਿਕਾਸ ਗਿੱਲ, ਗੁਰਮੀਤ ਸਿੰਘ ਫੁਗਲਾਣਾ, ਰਘੁਵੀਰ ਗਿੱਲ, ਹਰਜਿੰਦਰ ਸਿੰਘ, ਸ਼ਕਤੀ ਕੁਮਾਰ, ਨਰੇਸ਼ ਕੁਮਾਰ, ਅਤੁਲ ਚਾਵਲਾ, ਨੀਰਜ ਸੈਣੀ, ਕਜਲਾ ਮੋਹਨ, ਹਰਮੇਲ ਸਿੰਘ, ਸੁਰਿੰਦਰ ਸਿੰਘ, ਹਰਜੀਤ ਸਿੰਘ, ਗੁਰਮੀਤ ਸਿੰਘ ਸ਼ੀਰਾ, ਐਕਸੀਅਨ ਕੁਲਦੀਪ ਸਿੰਘ, ਐਕਸੀਅਨ ਹਰਪ੍ਰੀਤ ਸਿੰਘ, ਨੀਤਿਨ ਭੱਟੀ ਆਦਿ ਵੀ ਹਾਜ਼ਰ ਸਨ।