ਜੀਵਨ ਕ੍ਰਾਂਤੀ ਮਾਨਸਾ
ਮਾਨਸਾ, 29 ਅਕਤੂਬਰ 2020 - ਦੇਸ਼ 'ਚ ਔਰਤਾਂ ਖਿਲਾਫ ਵਧ ਰਹੇ ਜੁਰਮਾਂ ਖਿਲਾਫ ਔਰਤ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ ਮੁਜ਼ਾਹਰਾ ਕੀਤਾ ਅਤੇ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਔਰਤਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਮੁਜ਼ਾਹਰਾਕਾਰੀ ਔਰਤਾਂ ਬਲਵੀਰ ਕੌਰ, ਜਸਵੀਰ ਕੌਰ ਅਤੇ ਸੰਦੀਪ ਕੌਰ ਨੇ ਦੱਸਿਆ ਕਿ ਅੱਜ ਦੇਸ਼ ਭਰ ਵਿੱਚ ਔਰਤਾਂ ਵਿਰੁੱਧ ਵੱਧ ਰਹੇ ਜੁਰਮਾਂ ਵਿਰੁੱਧ ਕੌਮੀ ਰੋਸ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਸੂਬਿਆਂ ਵਿੱਚ ਔਰਤਾਂ ਵਿਰੁੱਧ ਜਬਰ ਜਨਾਹ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਅਤੇ ਦੋਸ਼ੀ ਸਰਕਾਰਾਂ ਦੀ ਆੜ ਵਿੱਚ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਜਿਸ ਦੇ ਵਿਰੁੱਧ ਅੱਜ ਮਾਨਸਾ ਵਿੱਚ ਔਰਤਾਂ ਦਾ ਇੱਕ ਵੱਡਾ ਇਕੱਠ ਕੀਤਾ ਗਿਆ ਹੈ ਅਤੇ ਮੁਜ਼ਾਹਰਾ ਕਰਕੇ ਸਰਕਾਰ ਦੀ ਅਰਥੀ ਫੂਕੀ ਗਈ ਹੈ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ।